ਮੁਹਾਲੀ: ਪੰਜਾਬ ’ਚ ਬਿਜਲੀ ਦਾ ਸੰਕਟ ਨਹੀਂ, ਝੋਨੇ ਦੇ ਸੀਜ਼ਨ ’ਚ ਕਿਸਾਨਾਂ ਨੂੰ ਪੂਰੀ ਸਪਲਾਈ ਮਿਲੇਗੀ: ਚੀਮਾ

ਮੁਹਾਲੀ: ਪੰਜਾਬ ’ਚ ਬਿਜਲੀ ਦਾ ਸੰਕਟ ਨਹੀਂ, ਝੋਨੇ ਦੇ ਸੀਜ਼ਨ ’ਚ ਕਿਸਾਨਾਂ ਨੂੰ ਪੂਰੀ ਸਪਲਾਈ ਮਿਲੇਗੀ: ਚੀਮਾ

ਦਰਸ਼ਨ ਸਿੰਘ ਸੋਢੀ

ਮੁਹਾਲੀ, 21 ਮਈ

ਸਮਾਜ ਸੇਵੀ ਸੰਸਥਾ ਦਿਸ਼ਾ ਵਿਮੈਨ ਫਾਊਡੇਸ਼ਨ ਵੱਲੋਂ ਪ੍ਰਧਾਨ ਹਰਦੀਪ ਕੌਰ ਵਿਰਕ ਦੀ ਅਗਵਾਈ ਹੇਠ ਅੱਜ ਇਥੇ ਦੇ ਰਤਨ ਪ੍ਰੋਫੈਸ਼ਨਲ ਕਾਲਜ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪੱਤਰਕਾਰਾਂ ਵੱਲੋਂ ਪੰਜਾਬ ਵਿੱਚ ਬਿਜਲੀ ਸੰਕਟ ਬਾਰੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਅੰਦਰ ਬਿਜਲੀ ਸੰਕਟ ਨਹੀਂ ਹੈ। ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਸਪਲਾਈ ਦਿੱਤੀ ਜਾਵੇਗੀ। ਝੋਨੇ ਦੀ ਸਿੱਧੀ ਬਿਜਾਈ ਨਾਲ ਝਾੜ ਘਟਣ ਦੇ ਖਦਸ਼ੇ ਬਾਰੇ ਸ੍ਰੀ ਚੀਮਾ ਨੇ ਕੁੱਝ ਨਹੀਂ ਬੋਲਿਆ। ਇਸ ਸਮੇਂ ਉਨ੍ਹਾਂ ਸੀਨੀਅਰ ਪੱਤਰਕਾਰ ਜਗਜੀਤ ਸਿੰਘ ਦਰਦੀ ਦੇ ਪਰਿਵਾਰ ਦੀ ਦੇਸ਼ ਦੀ ਆਜ਼ਾਦੀ ਅਤੇ ਉਸ ਤੋਂ ਬਾਅਦ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਮੰਤਰੀ ਨੇ ਲੋੜਵੰਦ ਔਰਤਾਂ ਤੇ ਕੁੜੀਆਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ। ਸਮਾਗਮ ਵਿੱਚ ਵਿਧਾਇਕ ਕੁਲਵੰਤ ਸਿੰਘ, ਕੁਲਜੀਤ ਸਿੰਘ ਰੰਧਾਵਾ, ਨੀਨਾ ਮਿੱਤਲ ਰਾਜਪੁਰਾ, ਗੋਲਡੀ ਕੰਬੋਜ, ਬੱਬੀ ਬਾਦਲ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All