ਮੁਹਾਲੀ: ‘ਚੰਨੀ ਦੀ ਬੱਕਰੀ’ ਖ਼ਰੀਦਣ ਵਾਲਾ ਪਰਮਜੀਤ ਸਿੰਘ ਇਸ਼ਤਿਹਾਰੀ ਮੁਲਜ਼ਮ ਕਰਾਰ

ਮੁਹਾਲੀ: ‘ਚੰਨੀ ਦੀ ਬੱਕਰੀ’ ਖ਼ਰੀਦਣ ਵਾਲਾ ਪਰਮਜੀਤ ਸਿੰਘ ਇਸ਼ਤਿਹਾਰੀ ਮੁਲਜ਼ਮ ਕਰਾਰ

ਦਰਸ਼ਨ ਸਿੰਘ ਸੋਢੀ

ਮੁਹਾਲੀ, 23 ਜੂਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੋਈ ਬਹੁ-ਚਰਚਿਤ ਬੱਕਰੀ ਨੂੰ ਖ਼ਰੀਦਣ ਕਾਰਨ ਚਰਚਾ ਵਿੱਚ ਆਏ ਡਰਾਈਵਰ ਪਰਮਜੀਤ ਸਿੰਘ ਨੂੰ ਮੁਹਾਲੀ ਦੀ ਅਦਾਲਤ ਨੇ ਪੈਸਿਆਂ ਦੇ ਲੈਣ-ਦੇਣ ਦੇ ਪੁਰਾਣੇ ਮਾਮਲੇ ਵਿੱਚ ਭਗੌੜਾ ਐਲਾਨਿਆ ਗਿਆ ਹੈ। ਚਮਕੌਰ ਸਾਹਿਬ ਦੇ ਵਸਨੀਕ ਪਰਮਜੀਤ ਸਿੰਘ ਵਿਧਾਨ ਸਭਾ ਚੋਣਾਂ ਦੌਰਾਨ ਉਸ ਸਮੇਂ ਚਰਚਾ ਵਿਚ ਆਇਆ ਸੀ, ਜਦ ਉਸ ਨੇ ਭਦੌੜ ਤੋਂ ਬੱਕਰੀ ਨੂੰ ਖ਼ਰੀਦਿਆ ਸੀ ਅਤੇ ਚਮਕੌਰ ਸਾਹਿਬ ਸਥਿਤ ਆਪਣੇ ਘਰ ਲੈ ਆਇਆ ਸੀ। ਮੁਹਾਲੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਹਰਪ੍ਰੀਤ ਕੌਰ ਦੀ ਅਦਾਲਤ ਨੇ ਪਰਮਜੀਤ ਸਿੰਘ ਨੂੰ ਕੇਸ ਵਿੱਚ ਭਗੌੜਾ ਐਲਾਨਿਆ ਹੈ ਅਤੇ ਚਮਕੌਰ ਸਾਹਿਬ ਥਾਣਾ ਦੇ ਐੱਸਐੱਚਓ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਪੁਲੀਸ ਟੀਮ ਕਾਇਮ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਅੱਜ ਇੱਥੇ ਸ਼ਿਕਾਇਤਕਰਤਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ, ਜੋ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਵਿੱਚ ਐਂਬੂਲੈਂਸ ਦਾ ਡਰਾਈਵਰ ਰਿਹਾ ਹੈ ਅਤੇ ਇਸ ਵੇਲੇ ਉਹ ਸਰਕਾਰੀ ਹਸਪਤਾਲ ਖਰੜ ਵਿੱਚ ਤਾਇਨਾਤ ਹੈ, ਨੇ ਉਸ ਕੋਲੋਂ ਕਿਸੇ ਕੰਮ ਲਈ ਡੇਢ ਲੱਖ ਰੁਪਏ ਉਧਾਰ ਲਏ ਸਨ ਪਰ ਬਾਅਦ ਵਿੱਚ ਉਸ ਨੇ ਪੈਸੇ ਵਾਪਸ ਮੋੜਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਉਸ (ਬਲਜਿੰਦਰ ਸਿੰਘ) ਨੇ ਮੁਹਾਲੀ ਦੀ ਅਦਾਲਤ ਵਿੱਚ ਕੇਸ ਦਾਇਰ ਕਰ ਦਿੱਤਾ। ਕੇਸ ਦੀ ਸੁਣਵਾਈ ਦੌਰਾਨ ਕਈ ਪੇਸ਼ੀਆਂ ਭੁਗਤਣ ਮਗਰੋਂ ਪਰਮਜੀਤ ਸਿੰਘ ਨੇ 90 ਹਜ਼ਾਰ ਰੁਪਏ ਅਦਾਲਤ ਦੀ ਹਾਜ਼ਰੀ ਵਿੱਚ ਵਾਪਸ ਕਰ ਦਿੱਤੇ ਸਨ ਪਰ ਬਾਕੀ ਦੀ ਰਾਸ਼ੀ ਦੇਣ ਤੋਂ ਟਾਲਾ ਵਟਦਾ ਆ ਰਿਹਾ ਸੀ। ਅਦਾਲਤ ਨੇ ਪਰਮਜੀਤ ਸਿੰਘ ਨੂੰ ਪੇਸ਼ ਹੋਣ ਲਈ ਵਾਰ-ਵਾਰ ਸੰਮਨ ਕੱਢੇ ਗਏ ਸਨ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਇਸ ਕਾਰਨ ਅਦਾਲਤ ਨੇ ਉਸ (ਪਰਮਜੀਤ ਸਿੰਘ) ਨੂੰ ਇਸ਼ਤਿਹਾਰੀ ਮੁਲਜ਼ਮ ਕਰਾਰ ਦੇ ਦਿੱਤਾ ਅਤੇ ਪੰਜਾਬ ਪੁਲੀਸ ਨੂੰ ਉਸ ਨੂੰ ਗ੍ਰਿਫ਼ਤਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਜ਼ਿਕਰਯੋਗ ਹੈ ਕਿ ਪਰਮਜੀਤ ਸਿੰਘ ਨੇ ਇਹ ਬੱਕਰੀ 21 ਹਜ਼ਾਰ ਰੁਪਏ ਵਿੱਚ ਖ਼ਰੀਦੀ ਸੀ। ਉਸ ਉੱਤੇ ਡਿਪਟੀ ਕਮਿਸ਼ਨਰ ਰੂਪਨਗਰ ਦੇ ਜਾਅਲੀ ਦਸਖ਼ਤ ਕਰਕੇ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਹਸਪਤਾਲ ਵਿੱਚ ਨੌਕਰੀ ’ਤੇ ਰੱਖਣ ਦਾ ਵੀ ਦੋਸ਼ ਹੈ। ਇਸ ਸਬੰਧੀ ਡੀਸੀ ਦੇ ਹੁਕਮਾਂ ’ਤੇ ਪਰਮਜੀਤ ਦੇ ਖ਼ਿਲਾਫ਼ ਜਾਅਲਸਾਜ਼ੀ ਦਾ ਪਰਚਾ ਦਰਜ ਕੀਤਾ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All