DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mohali Police Attack: ਨਸ਼ਾ ਤਸਕਰਾਂ ਨੇ ਪੁਲੀਸ ’ਤੇ ਗੋਲੀਆਂ ਚਲਾਈਆਂ; ਦੋ ਸਿਪਾਹੀ ਜ਼ਖ਼ਮੀ

Punjab Police Firing: ਪਿੱਛਾ ਕਰਦੇ ਪੁਲੀਸ ਮੁਲਾਜ਼ਮਾਂ ’ਤੇ ਹਮਲਾ ਕੀਤਾ; ਪੁਲੀਸ ਦੀ ਗੱਡੀ ਦੀ ਭੰਨ-ਤੋੜ

  • fb
  • twitter
  • whatsapp
  • whatsapp
featured-img featured-img
ਪੁਲੀਸ ਦੀ ਭੰਨੀ ਹੋਈ ਗੱਡੀ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਅਧਿਕਾਰੀ ਅਤੇ ਐਫ ਐਸ ਐਲ ਦੀ ਟੀਮ।
Advertisement

Mohali Drug Mafia: ਲਾਂਡਰਾਂ ਤੋਂ ਬਨੂੜ ਨੂੰ ਜਾਂਦੀ ਸੜਕ ਉੱਤੇ ਅੱਜ ਬਾਅਦ ਦੁਪਹਿਰ ਪਿੰਡ ਸਨੇਟਾ ਅਤੇ ਦੈੜੀ ਵਿਚਾਲੇ ਬਠਲਾਣਾ ਨੂੰ ਮੁੜਦੀ ਸੜਕ ਉੱਤੇ ਨਸ਼ਾ ਤਸਕਰਾਂ ਨੇ ਪੁਲੀਸ ਉੱਤੇ ਗੋਲੀਆਂ ਚਲਾ ਦਿੱਤੀਆਂ।

ਇਸ ਘਟਨਾ ਵਿੱਚ ਪੁਲੀਸ ਦੇ ਦੋ ਜਵਾਨ ਪਰਮਜੀਤ ਸਿੰਘ ਅਤੇ ਜਗਜੀਤ ਸਿੰਘ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੁਹਾਲੀ ਦੇ ਫੇਜ਼ ਛੇ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

Advertisement

ਪ੍ਰਾਪਤ ਜਾਣਕਾਰੀ ਅਨੁਸਾਰ ਸੀ ਆਈ ਏ ਸਟਾਫ ਦੇ ਮੁਲਾਜ਼ਮ ਸੂਹ ਮਿਲਣ ਉੱਤੇ ਨਸ਼ਾ ਤਸਕਰਾਂ ਦੀ ਪੈੜ ਨੱਪਦੇ ਹੋਏ ਉਥੇ ਪਹੁੰਚੇ ਸਨ। ਨਸ਼ਾ ਤਸਕਰਾਂ ਵੱਲੋਂ ਮੌਕੇ ’ਤੇ ਆਪਣੇ ਹੋਰ ਸਾਥੀਆਂ ਨੂੰ ਬੁਲਾ ਲਿਆ ਗਿਆ ਅਤੇ ਪੁਲੀਸ ਉੱਤੇ ਫਾਇਰਿੰਗ ਕੀਤੀ ਗਈ। ਨਸ਼ਾ ਤਸਕਰਾਂ ਨੇ ਪੁਲੀਸ ਦੀ ਗੱਡੀ ਦੀ ਵੀ ਭੰਨ ਤੋੜ ਕੀਤੀ। ਨਸ਼ਾ ਤਸਕਰ ਮੌਕੇ ਤੋਂ ਫਰਾਰ ਹੋ ਗਏ।

Advertisement

ਪੁਲੀਸ ਵੱਲੋਂ ਸਮੁੱਚੇ ਇਲਾਕੇ ਦੀ ਘੇਰਾਬੰਦੀ ਕਰਕੇ ਨਸ਼ਾ ਤਸਕਰਾਂ ਦੀ ਪੈੜ ਨੱਪੀ ਜਾ ਰਹੀ ਹੈ। ਪੁਲੀਸ ਵੱਲੋਂ ਅਧਿਕਾਰਤ ਤੌਰ ਉੱਤੇ ਹਾਲੇ ਤੱਕ ਇਸ ਮਾਮਲੇ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਜ਼ਖ਼ਮੀ ਹੋਏ ਪੁਲੀਸ ਮੁਲਾਜ਼ਮਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਐਫ ਐਸ ਐਲ ਅਤੇ ਹੋਰ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ।

Advertisement
×