DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Mohali Police CASO Operation: ਪੁਲੀਸ ਵੱਲੋਂ ਅੰਬ ਸਾਹਿਬ ਕਲੋਨੀ ’ਚ ਕਾਸੋ ਅਪਰੇਸ਼ਨ

ਮੁਹਾਲੀ ਪੁਲੀਸ ਵੱਲੋਂ ਅੱਜ ਤੜਕਸਾਰ ਅੰਬ ਸਾਹਿਬ ਕਲੋਨੀ ਵਿੱਚ ਕਾਸੋ ਅਪਰੇਸ਼ਨ ਚਲਾਇਆ ਗਿਆ। ਇਸ ਤਲਾਸ਼ੀ ਮੁਹਿੰਮ ਦੀ ਅਗਵਾਈ ਡੀ ਐੱਸ ਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਕੀਤੀ। ਇਸ ਮੌਕੇ ਚਾਰ ਥਾਣਾ ਮੁਖੀਆਂ ਇੰਸਪੈਕਟਰ ਅਮਨ ਬੈਦਵਾਣ, ਅਮਨਦੀਪ ਸਿੰਘ ਕੰਬੋਜ, ਸਿਮਰ ਸ਼ੇਰ...

  • fb
  • twitter
  • whatsapp
  • whatsapp
featured-img featured-img
ਡੀ ਐੱਸ ਪੀ ਹਰਸਿਮਰਨ ਸਿੰਘ ਬੱਲ ਅੰਬ ਸਾਹਿਬ ਕਲੋਨੀ ਵਿੱਚ ਪੁੱਛ-ਪੜਤਾਲ ਕਰਦੇ ਹੋਏ।
Advertisement

ਮੁਹਾਲੀ ਪੁਲੀਸ ਵੱਲੋਂ ਅੱਜ ਤੜਕਸਾਰ ਅੰਬ ਸਾਹਿਬ ਕਲੋਨੀ ਵਿੱਚ ਕਾਸੋ ਅਪਰੇਸ਼ਨ ਚਲਾਇਆ ਗਿਆ। ਇਸ ਤਲਾਸ਼ੀ ਮੁਹਿੰਮ ਦੀ ਅਗਵਾਈ ਡੀ ਐੱਸ ਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਕੀਤੀ। ਇਸ ਮੌਕੇ ਚਾਰ ਥਾਣਾ ਮੁਖੀਆਂ ਇੰਸਪੈਕਟਰ ਅਮਨ ਬੈਦਵਾਣ, ਅਮਨਦੀਪ ਸਿੰਘ ਕੰਬੋਜ, ਸਿਮਰ ਸ਼ੇਰ ਗਿੱਲ ਅਤੇ ਗੁਰਮਿਹਰ ਸਿੰਘ ਦੀ ਦੇਖ-ਰੇਖ ਹੇਠ 150 ਦੇ ਕਰੀਬ ਪੁਲੀਸ ਮੁਲਾਜ਼ਮਾਂ ਨੇ ਘਰੋ-ਘਰੀਂ ਤਲਾਸ਼ੀ ਮੁਹਿੰਮ ਚਲਾਈ। ਪੁਲੀਸ ਵੱਲੋਂ ਕਲੋਨੀ ਦੀ ਮੁਕੰਮਲ ਘੇਰਾਬੰਦੀ ਕੀਤੀ ਅਤੇ ਕਿਸੇ ਨੂੰ ਵੀ ਬਿਨਾਂ ਤਲਾਸ਼ੀ ਅਤੇ ਸ਼ਨਾਖ਼ਤ ਕਰਾਇਆਂ ਬਾਹਰ ਨਹੀਂ ਜਾਣ ਦਿੱਤਾ ਗਿਆ।

ਡੀ ਐੱਸ ਪੀ ਨੇ ਦੱਸਿਆ ਕਿ ਪੁਲੀਸ ਵੱਲੋਂ 10 ਵਾਹਨ ਜ਼ਬਤ ਕੀਤੇ ਗਏ ਅਤੇ ਕੁੱਝ ਸ਼ੱਕੀਆਂ ਨੂੰ ਕਾਬੂ ਕੀਤਾ ਗਿਆ। ਪੁਲੀਸ ਵੱਲੋਂ ਕੁੱਝ ਨਸ਼ੇ ਦੇ ਆਦੀ ਜਾਪਦੇ ਨੌਜਵਾਨਾਂ ਨੂੰ ਵੀ ਕਾਬੂ ਕੀਤਾ ਗਿਆ ਜਿਨ੍ਹਾਂ ਨੂੰ ਡੋਪ ਟੈਸਟ ਕਰਵਾਉਣ ਲਈ ਲਿਜਾਇਆ ਗਿਆ। ਪੁਲੀਸ ਵੱਲੋਂ ਨਸ਼ੇ ਦਾ ਸੇਵਨ ਕਰਨ ਵਾਲੇ ਕੁੱਝ ਨੌਜਵਾਨਾਂ ਨੂੰ ਸੈਕਟਰ 66 ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਭਰਤੀ ਕਰਾਇਆ ਗਿਆ ਹੈ।

Advertisement

Advertisement

ਸਾਬਕਾ ਮੇਅਰ ਨੇ ਚੁੱਕੇ ਸਨ ਸਵਾਲ

ਦੋ ਦਿਨ ਪਹਿਲਾਂ ਮੁਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸਬੰਧਤ ਕਲੋਨੀ ਵਿਚ ਵੱਡੀ ਪੱਧਰ ’ਤੇ ਨਸ਼ੇ ਦੀ ਵਿਕਰੀ ਹੋਣ ਅਤੇ ਨਸ਼ੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋਣ ਦਾ ਖ਼ੁਲਾਸਾ ਕੀਤਾ ਸੀ। ਉਨ੍ਹਾਂ ਪੁਲੀਸ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ ਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਦੀ ਵੀ ਚਿਤਾਵਨੀ ਦਿੱਤੀ ਸੀ। ਹਾਲਾਂਕਿ ਪੁਲੀਸ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਸੀ।

Advertisement
×