ਮੁਹਾਲੀ: ਖੇਤੀਬਾੜੀ ਵਿਭਾਗ ਦੇ ਕੱਚੇ ਕਰਮਚਾਰੀਆਂ ਨੇ ਧਰਨਾ ਚੁੱਕਿਆ

ਮੁਹਾਲੀ: ਖੇਤੀਬਾੜੀ ਵਿਭਾਗ ਦੇ ਕੱਚੇ ਕਰਮਚਾਰੀਆਂ ਨੇ ਧਰਨਾ ਚੁੱਕਿਆ

ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 19 ਮਈ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਆਤਮਾ ਸਕੀਮ ਅਧੀਨ ਕੰਮ ਕਰਦੇ ਕੱਚੇ ਕਰਮਚਾਰੀਆਂ ਵੱਲੋਂ ‘ਆਪ’ ਸਰਕਾਰ ਵਿਰੁੱਧ ਸ਼ੁਰੂ ਕੀਤਾ ਲੜੀਵਾਰ ਧਰਨਾ ਵੀਰਵਾਰ ਨੂੰ ਅੱਠਵੇਂ ਦਿਨ ਸਮਾਪਤ ਕਰ ਦਿੱਤਾ ਗਿਆ। ਬੀਤੇ ਦਿਨੀਂ ਆਪਣੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੀ ਛੱਤ ’ਤੇ ਚੜ੍ਹੇ ਪੰਜ ਕੱਚੇ ਕਰਮਚਾਰੀ ਵੀ ਅੱਜ ਥੱਲੇ ਆ ਗਏ ਅਤੇ ਡਾਇਰੈਕਟਰ ਗੁਰਵਿੰਦਰ ਸਿੰਘ ਵੱਲੋਂ ਜਾਇਜ਼ ਮੰਗਾਂ ਮੰਨਣ ਬਾਰੇ ਲਿਖਤੀ ਭਰੋਸਾ ਦੇਣ ਮਗਰੋਂ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ।

ਪੀੜਤ ਕਰਮਚਾਰੀਆਂ ਨੇ ਮਾਰਚ ਅਤੇ ਅਪਰੈਲ ਮਹੀਨੇ ਤਨਖ਼ਾਹ ਨਾ ਮਿਲਣ ਅਤੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਲੜੀਵਾਰ ਧਰਨਾ ਸ਼ੁਰੂ ਕੀਤਾ ਗਿਆ ਸੀ। ਧਰਨਾ ਚੁੱਕਣ ਤੋਂ ਪਹਿਲਾਂ ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ ਦੇ ਪ੍ਰਧਾਨ ਰਮਿੰਦਰ ਸਿੰਘ ਮਾਨ ਅਤੇ ਜਨਰਲ ਸਕੱਤਰ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਕੱਚੇ ਕਰਮਚਾਰੀਆਂ ਨੂੰ ਦੋ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਕਾਫ਼ੀ ਮੁਸ਼ਕਲ ਹੋ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਦਸੰਬਰ 2018 ਨੂੰ ਜਾਰੀ ਹਦਾਇਤਾਂ ਮੁਤਾਬਕ ਸਾਲਾਨਾ 10 ਫੀਸਦੀ ਇੰਕਰੀਮੈਂਟ, ਬਣਦਾ ਬਕਾਇਆ ਅਤੇ ਪੱਕੇ ਕਰਨ ਸਬੰਧੀ ਬੀਤੀ 5 ਮਈ ਨੂੰ ਜ਼ਿਲ੍ਹਾ ਪੱਧਰ ’ਤੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਮੰਗ ਪੱਤਰ ਦੇ ਕੇ ਆਤਮਾ ਸਟਾਫ਼ ਵੱਲੋਂ ਕਲਮਛੋੜ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ ਅਤੇ ਕਾਰਵਾਈ ਨਾ ਹੋਣ ਕਾਰਨ ਕਾਮਿਆਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ।

ਸੀਨੀਅਰ ਮੀਤ ਪ੍ਰਧਾਨ ਗੁਰਪ੍ਰਤਾਪ ਸਿੰਘ ਅਤੇ ਕਨਵੀਨਰ ਕੁਲਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਨਿਯੁਕਤੀਆਂ ਤੈਅ ਸ਼ਰਤਾਂ ਅਨੁਸਾਰ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਤਨਖ਼ਾਹ ਲਈ 60 ਫੀਸਦੀ ਹਿੱਸਾ ਕੇਂਦਰ ਸਰਕਾਰ ਅਤੇ 40 ਫੀਸਦੀ ਹਿੱਸਾ ਪੰਜਾਬ ਸਰਕਾਰ ਪਾਉਂਦੀ ਹੈ।

ਸੇਵਾਵਾਂ ਰੈਗੂਲਰ ਕਰਨ ਲਈ ਫਾਈਲ ਸਕੱਤਰ ਨੂੰ ਭੇਜੀ: ਡਾਇਰੈਕਟਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਧਰਨਾਕਾਰੀਆਂ ਕੋਲ ਬੈਠ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਏਰੀਅਰ ਨੂੰ ਛੱਡ ਕੇ ਕੱਚੇ ਮੁਲਾਜ਼ਮਾਂ ਦੀਆਂ ਬਾਕੀ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦਾ ਲਿਖਤੀ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਫਾਈਲ ਤਿਆਰ ਕਰਕੇ ਸਕੱਤਰ ਨੂੰ ਭੇਜੀ ਜਾ ਚੁੱਕੀ ਹੈ ਅਤੇ ਪੈਂਡਿੰਗ ਤਨਖ਼ਾਹ ਖਾਤਿਆਂ ਵਿੱਚ ਪਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਧਰਨਾਕਾਰੀਆਂ ਦੀ ਮੰਗ ’ਤੇ ਸਾਰੇ ਮਸਲਿਆਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮਗਰੋਂ ਕਰਮਚਾਰੀਆਂ ਨੇ ਆਪਣਾ ਧਰਨਾ ਖ਼ਤਮ ਕਰਨ ਦਾ ਰਸਮੀ ਐਲਾਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All