ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਕਈ ਨੇਤਾ ‘ਆਪ’ ’ਚ ਸ਼ਾਮਲ
ਦਰਸ਼ਨ ਸਿੰਘ ਸੋਢੀ ਮੁਹਾਲੀ, 28 ਅਗਸਤ ਮੁਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਿਆ, ਜਦੋਂ ਬਲਾਕ ਪ੍ਰਧਾਨ ਹਰਪਾਲ ਸਿੰਘ ਬਰਾੜ ਆਪਣੇ ਵੱਡੀ ਗਿਣਤੀ ਸਾਥੀਆ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁਹਾਲੀ ਤੋਂ ‘ਆਪ’ ਦੇ...
Advertisement
ਦਰਸ਼ਨ ਸਿੰਘ ਸੋਢੀ
ਮੁਹਾਲੀ, 28 ਅਗਸਤ
Advertisement
ਮੁਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਿਆ, ਜਦੋਂ ਬਲਾਕ ਪ੍ਰਧਾਨ ਹਰਪਾਲ ਸਿੰਘ ਬਰਾੜ ਆਪਣੇ ਵੱਡੀ ਗਿਣਤੀ ਸਾਥੀਆ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁਹਾਲੀ ਤੋਂ ‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਨੇ ਸ੍ਰੀ ਬਰਾੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਸੁਆਗਤ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਖਾਲੀ ਦਲ ਬਣ ਗਿਆ ਹੈ। ਆਏ ਦਿਨ ਵੱਡੇ ਆਗੂ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਲੋਕ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕੰਮਾਂ ਤੋਂ ਸੰਤੁਸ਼ਟ ਹਨ। ਇਸ ਮੌਕੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਅਤੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਵੀ ਸਨ।
Advertisement
×