ਦਰਸ਼ਨ ਸਿੰਘ ਸੋਢੀ
ਮੁਹਾਲੀ, 10 ਸਤੰਬਰ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਨਗਰ ਨਿਗਮ ਨੂੰ ਵਿਕਾਸ ਕਾਰਜਾਂ ਲਈ ਗਮਾਡਾ ਤੋਂ 13 ਕਰੋੜ ਰੁਪਏ ਦਾ ਫੰਡ ਰਿਲੀਜ਼ ਕਰਵਾਇਆ ਗਿਆ ਹੈ। ਮੰਤਰੀ ਨੇ ਇਹ ਚੈੱਕ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਕਮਿਸ਼ਨਰ ਕਮਲ ਗਰਗ ਨੂੰ ਦਿੱਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਕੌਂਸਲਰ ਸੁੱਚਾ ਸਿੰਘ ਕਲੌੜ ਤੇ ਕਮਲਜੀਤ ਸਿੰਘ ਬੰਨੀ, ਸੀਨੀਅਰ ਆਗੂ ਜੀਐਸ ਰਿਆੜ, ਐੱਸਈ ਸੰਜੇ ਕੰਵਰ ਅਤੇ ਹੋਰ ਪਤਵੰਤੇ ਹਾਜ਼ਰ ਸਨ।