DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਹਾਲੀ: ਤਿੰਨ ਮਹੀਨੇ ਤੋਂ ਜ਼ਿੰਦਗੀ ਲਈ ਲੜ ਰਿਹਾ ਮਾਪਿਆਂ ਦਾ ਇਕਲੌਤਾ ਪੁੱਤ, ਪੰਜਾਬ ਸਰਕਾਰ ਅਤੇ ਪੁਲੀਸ ਖ਼ਿਲਾਫ਼ ਪ੍ਰਦਰਸ਼ਨ

ਦਰਸ਼ਨ ਸਿੰਘ ਸੋਢੀ ਮੁਹਾਲੀ, 21 ਅਗਸਤ ਇਸ ਜ਼ਿਲ੍ਹੇ ਦੇ ਪਿੰਡ ਕੁੰਭੜਾ ਦਾ ਨੌਜਵਾਨ ਪਰਵੀਨ ਸਿੰਘ 3 ਮਹੀਨੇ ਤੋਂ ਜ਼ਿੰਦਗੀ ਲਈ ਲੜਾਈ ਲੜ ਰਿਹਾ ਹੈ। ਗਰੀਬ ਘਰ ਦਾ ਇਹ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਹੈ। ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਉਣ...
  • fb
  • twitter
  • whatsapp
  • whatsapp
Advertisement

ਦਰਸ਼ਨ ਸਿੰਘ ਸੋਢੀ

ਮੁਹਾਲੀ, 21 ਅਗਸਤ

Advertisement

ਇਸ ਜ਼ਿਲ੍ਹੇ ਦੇ ਪਿੰਡ ਕੁੰਭੜਾ ਦਾ ਨੌਜਵਾਨ ਪਰਵੀਨ ਸਿੰਘ 3 ਮਹੀਨੇ ਤੋਂ ਜ਼ਿੰਦਗੀ ਲਈ ਲੜਾਈ ਲੜ ਰਿਹਾ ਹੈ। ਗਰੀਬ ਘਰ ਦਾ ਇਹ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਹੈ। ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਅੱਜ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਤੇ ਮੁਹਾਲੀ ਪੁਲੀਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਪਿੰਡ ਵਾਸੀ ਰੋਸ ਮਾਰਚ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਦੇ ਬਾਹਰ ਪਹੁੰਚੇ ਅਤੇ ਪੁਲੀਸ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਸਿਆਪਾ ਕੀਤਾ।

ਬਲਵਿੰਦਰ ਸਿੰਘ ਕੁੰਭੜਾ ਅਤੇ ਨੌਜਵਾਨ ਦੀ ਭੈਣ ਹਰਪ੍ਰੀਤ ਕੌਰ ਨੇ ਦੱਸਿਆ ਕਿ ਤਿੰਨ ਮਹੀਨੇ ਪਹਿਲਾਂ ਝਗੜੇ ਦੌਰਾਨ ਹਮਲਾਵਰਾਂ ਨੇ ਪਰਵੀਨ ਸਿੰਘ ਉਰਫ਼ ਪ੍ਰਿੰਸ ਦੀ ਗੰਡਾਸੇ ਨਾਲ ਗਰਦਨ ਵੱਢ ਦਿੱਤੀ ਸੀ, ਜਿਸ ਕਾਰਨ ਉਸ ਨੂੰ 2 ਮਹੀਨੇ ਪੀਜੀਆਈ ਵਿੱਚ ਦਾਖ਼ਲ ਰਹਿਣਾ ਪਿਆ। ਬਾਅਦ ਵਿੱਚ ਪੀਜੀਆਈ ਦੇ ਡਾਕਟਰਾਂ ਨੇ ਉਸ ਨੂੰ ਮੁਹਾਲੀ ਦੇ ਸਰਕਾਰੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਹੁਣ ਮੁਹਾਲੀ ਹਸਪਤਾਲ ਵਾਲੇ ਪੀੜਤ ਨੌਜਵਾਨ ਨੂੰ ਇੱਥੇ ਦਾਖ਼ਲ ਕਰਦੇ ਹਨ ਅਤੇ ਨਾ ਹੀ ਹੋਰ ਹਸਪਤਾਲ ਵਾਲੇ ਬਾਂਹ ਫੜ ਰਹੇ ਹਨ। ਇਹੀ ਨਹੀਂ ਪੁਲੀਸ ਵੀ ਅਸਲ ਦੋਸ਼ੀਆਂ ਨੂੰ ਨਹੀਂ ਫੜ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਵਿਧਾਇਕ ਕੁਲਵੰਤ ਸਿੰਘ ਨੂੰ ਮਿਲ ਕੇ ਸਾਰੀ ਘਟਨਾ ਦੱਸ ਚੁੱਕੇ ਹਨ। ਮੌਕੇ 'ਤੇ ਐਸਐਮਓ ਨੂੰ ਫੋਨ ਵੀ ਕੀਤਾ ਸੀ। ਸੈਂਟਰਲ ਥਾਣਾ ਫੇਜ਼-8 ਦੀ ਪੁਲੀਸ ਨੂੰ ਵੀ ਹਫ਼ਤੇ ਦੇ ਅੰਦਰ ਅੰਦਰ ਦੋਸ਼ੀਆਂ ਨੂੰ ਫੜਣ ਲਈ ਕਿਹਾ ਗਿਆ ਸੀ ਪਰ 3 ਮਹੀਨੇ ਬੀਤਣ ਦੇ ਬਾਵਜੂਦ ਪੁਲੀਸ ਅਸਲ ਦੋਸ਼ੀਆਂ ਨੂੰ ਨਹੀਂ ਫੜ ਸਕੀ। ਨੌਜਵਾਨ ਦੀ ਭੈਣ ਹਰਪ੍ਰੀਤ ਕੌਰ ਨੇ ਦੱਸਿਆ ਕਿ ਪਿੰਡ ਸੋਹਾਣਾ ਸਥਿਤ ਉਸ ਦੇ ਸਹੁਰੇ ਘਰ ਨੇੜੇ ਦੋਸ਼ੀਆਂ ਵੱਲੋਂ ਉਨ੍ਹਾਂ ਦੀ ਖੜੀ ਗੱਡੀ ਦੀ ਸ਼ਰੇਆਮ ਭੰਨਤੋੜ ਕੀਤੀ ਗਈ ਅਤੇ ਕੇਸ ਵਾਪਸ ਲੈਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਪੀੜਤਾਂ ਨੇ ਚਿਤਾਵਨੀ ਦਿੱਤੀ ਕਿ ਜੇ ਸਾਰੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਨੌਜਵਾਨ ਦੇ ਪਿਤਾ ਸੰਤੋਖ ਸਿੰਘ, ਮਾਤਾ ਸ਼ਮਸ਼ੇਰ ਕੌਰ, ਗੁਰਨਾਮ ਕੌਰ, ਕੁਲਦੀਪ ਕੌਰ, ਗੁਰਜੀਤ ਸਿੰਘ, ਜਗਦੀਪ ਸਿੰਘ, ਮਨਦੀਪ ਸਿੰਘ, ਮਨਜੀਤ ਸਿੰਘ, ਅਜੈਬ ਸਿੰਘ ਬਾਕਰਪੁਰ ਸਮੇਤ ਹੋਰ ਪਤਵੰਤੇ ਮੌਜੂਦ ਸਨ।

ਮੌਕੇ ’ਤੇ ਪਹੁੰਚੇ ਸੈਂਟਰਲ ਥਾਣਾ ਫੇਜ਼-8 ਦੇ ਐੱਸਐੱਚਓ ਅਤੇ ਸੋਹਾਣਾ ਥਾਣੇ ਦੇ ਐੱਸਐੱਚਓ ਨੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਥਾਣਾ ਫੇਜ਼-8 ਦੇ ਐੱਸਐੱਚਓ ਦਾ ਕਹਿਣਾ ਹੈ ਕਿ ਪੀੜਤ ਪਰਿਵਾਰ ਦਾ ਕੋਈ ਮੈਂਬਰ ਹੁਣ ਤੱਕ ਨਾ ਉਨ੍ਹਾਂ ਨੂੰ ਮਿਲਿਆ ਅਤੇ ਨਾ ਕੋਈ ਹੋਰ ਇਤਰਾਜ਼ ਜਿਤਾਇਆ ਹੈ।

Advertisement
×