DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Mohali Transport Department protest: ਖ਼ਰਾਬ ਮੌਸਮ ਦੇ ਬਾਵਜੂਦ ਮੁਹਾਲੀ ਵਿੱਚ ਗਰਜੇ ਟਰਾਂਸਪੋਰਟ ਵਿਭਾਗ ਦੇ ਸੈਂਕੜੇ ਕਾਮੇ

ਪੰਜਾਬ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਖ਼ਰਾਬ ਮੌਸਮ ਦੇ ਬਾਵਜੂਦ ਮੁਹਾਲੀ ਵਿੱਚ ਗਰਜੇ ਟਰਾਂਸਪੋਰਟ ਵਿਭਾਗ ਦੇ ਸੈਂਕੜੇ ਕਾਮੇ
Advertisement

ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਅਤੇ ਅਧਿਕਾਰੀਆਂ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਆਰੰਭੀ ਗਈ ਹੜਤਾਲ ਦੇ ਦੌਰਾਨ ਅੱਜ ਮੁਹਾਲੀ ਦੇ ਫੇਜ਼-6 ਸਥਿਤ ਕੌਮਾਂਤਰੀ ਬੱਸ ਅੱਡੇ ’ਤੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਖ਼ਰਾਬ ਮੌਸਮ ਦੇ ਬਾਵਜੂਦ ਪੰਜਾਬ ਭਰ ਤੋਂ ਪਹੁੰਚੇ ਸੈਂਕੜੇ ਟਰਾਂਸਪੋਰਟ ਕਾਮਿਆਂ ਨੇ ਸ਼ਿਰਕਤ ਕੀਤੀ।

ਧਰਨਾਕਾਰੀਆਂ ਵੱਲੋਂ ਚੰਡੀਗੜ੍ਹ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਰੋਕਣ ਲਈ ਵੱਡੀ ਪੱਧਰ ’ਤੇ ਪੁਲੀਸ ਮੌਕੇ ’ਤੇ ਮੌਜੂਦ ਹੈ। ਧਰਨਾਕਾਰੀਆਂ ਵੱਲੋਂ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

Advertisement

ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਰੇਸ਼ਮ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੰਨੀਆਂ ਗਈਆਂ ਮੰਗਾਂ ਸਬੰਧੀ ਜੋ ਪੱਤਰ ਜਾਰੀ ਕੀਤਾ ਗਿਆ ਹੈ, ਉਹ ਪੰਜਾਬ ਸਰਕਾਰ ਨਾਲ ਗੱਲਬਾਤ ਦੌਰਾਨ ਹੋਏ ਫ਼ੈਸਲੇ ਅਨੁਸਾਰ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਨਬੱਸ ਦੇ ਅਧਿਕਾਰੀ ਮੁਲਾਜ਼ਮਾਂ ਨੂੰ ਗੁਮਰਾਹ ਕਰਕੇ ਹੜਤਾਲ ਖ਼ਤਮ ਕਰਵਾਉਣਾ ਚਾਹੁੰਦੇ ਹਨ, ਪਰ ਉਹ ਮੰਨੀਆਂ ਗਈਆਂ ਮੰਗਾਂ ਲਾਗੂ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ।

Advertisement

Advertisement
×