ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਹਾਲੀ: ਲੋਕਤੰਤਰ ਲਈ ਮਹਿਲਾ ਮੈਰਾਥਨ, 400 ਵੋਟਰਾਂ ਨੇ ਹਿੱਸਾ ਲਿਆ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਅਪਰੈਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਅੱਜ ਇਥੋਂ ਦੇ ਸਪੋਰਟਸ ਕੰਪਲੈਕਸ ਸੈਕਟਰ-78 ਤੋਂ ਮਹਿਲਾ ਮੈਰਾਥਨ ਕਰਵਾਈ ਗਈ। ਇਸ ਵਿੱਚ ਲਗਪਗ 400 ਮਹਿਲਾ ਵੋਟਰਾਂ ਨੇ ਹਿੱਸਾ ਲਿਆ ਅਤੇ ਆਉਣ...
Advertisement

ਦਰਸ਼ਨ ਸਿੰਘ ਸੋਢੀ

ਮੁਹਾਲੀ, 17 ਅਪਰੈਲ

Advertisement

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਅੱਜ ਇਥੋਂ ਦੇ ਸਪੋਰਟਸ ਕੰਪਲੈਕਸ ਸੈਕਟਰ-78 ਤੋਂ ਮਹਿਲਾ ਮੈਰਾਥਨ ਕਰਵਾਈ ਗਈ। ਇਸ ਵਿੱਚ ਲਗਪਗ 400 ਮਹਿਲਾ ਵੋਟਰਾਂ ਨੇ ਹਿੱਸਾ ਲਿਆ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 (1 ਜੂਨ) ਲਈ 80 ਫੀਸਦੀ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਮੁਹਾਲੀ ਪ੍ਰਸ਼ਾਸਨ ਦੇ ਯਤਨ ਦਾ ਸਮਰਥਨ ਕੀਤਾ। ਇਸ ਮੌਕੇ ਮੁਹਾਲੀ ਨਗਰ ਨਿਗਮ ਦੀ ਕਮਿਸ਼ਨਰ ਨਵਜੋਤ ਕੌਰ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ ਅਤੇ ਐੱਸਡੀਐੱਮ ਦੀਪਾਂਕਰ ਗਰਗ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਆਉਣ ਵਾਲੇ ਦਿਨਾਂ ਵਿੱਚ ਪਹਿਲੇ 100 ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ।

Advertisement
Show comments