ਪੱਤਰ ਪ੍ਰੇਰਕ
ਕੁਰਾਲੀ, 15 ਮਈ
ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਪੰਜਾਬ ਦੇ ਲੋਕ ਉਤਾਵਲੇ ਹੋਏ ਬੈਠੇ ਹਨ। ਉਹ ਅੱਜ ਨੇੜਲੇ ਪਿੰਡ ਸ਼ਾਹਪੁਰ ਵਿੱਚ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਰੱਖੀ ਇੱਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਹਨ। ਇਸ ਮੀਟਿੰਗ ਵਿੱਚ ਵਿਜੈਇੰਦਰ ਸਿੰਗਲਾ ਦੇ ਪੁੱਤਰ ਮੋਹਿਤ ਸਿੰਗਲਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਆਪਣੇ ਪਿਤਾ ਲਈ ਵੋਟਾਂ ਮੰਗੀਆਂ।
ਇਸ ਦੌਰਾਨ ਸੰਬੋਧਨ ਕਰਦਿਆਂ ਜੀਤੀ ਪਡਿਆਲਾ ਨੇ ਕਿਹਾ ਕਿ ‘ਆਪ’ ਨੇ ਜਿੱਥੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ, ਉੱਥੇ ਹੀ ਅਕਾਲੀ ਦਲ ਤੇ ਭਾਜਪਾ ਵੀ ਆਪਣਾ ਆਧਾਰ ਗੁਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ ਅਤੇ ਲੋਕ ਵਿਜੈਇੰਦਰ ਸਿੰਗਲਾ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਜੈਇੰਦਰ ਸਿੰਗਲਾ ਦੇ ਪੁੱਤਰ ਮੋਹਿਤ ਸਿੰਗਲਾ ਨੇ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਪਿਤਾ ਵਿਜੈਇੰਦਰ ਸਿੰਗਲਾ ਨੂੰ ਜਿਤਾਉਣ ਦੀ ਅਪੀਲ ਕੀਤੀ।