ਐਸਏਐਸ ਨਗਰ (ਮੁਹਾਲੀ): ਔਰਤਾਂ ਦੇ ਹੱਕਾਂ ਅਤੇ ਅਧਿਕਾਰਾਂ ਲਈ ਯਤਨਸ਼ੀਲ ਮੋਨਿਕਾ ਸ਼ਰਮਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਸ਼ਟਰਵਾਦੀ ਸੋਚ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈ਼ਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਨੈਸ਼ਨਲ ਕਮਿਸ਼ਨ ਫਾਰ ਮਿਨੋਰਟੀਜ਼ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅਤੇ ਸੀਨੀਅਰ ਆਗੂ ਅਜੈਵੀਰ ਸਿੰਘ ਲਾਲਪੁਰਾ ਦਾ ਵੀ ਅਹਿਮ ਯੋਗਦਾਨ ਰਿਹਾ ਹੈ। -ਪੱਤਰ ਪ੍ਰੇਰਕ