monsoon ਅਗਲੇ ਦੋ ਦਿਨਾਂ ਵਿੱਚ ਪੰਜਾਬ ਤੇ ਚੰਡੀਗੜ੍ਹ ਪੁੱਜੇਗੀ ਮੌਨਸੂਨ
ਨਵੀਂ ਦਿੱਲੀ, 22 ਜੂਨ
monsoons likely to reach Delhi, Chandigarh in next two days: IMDਭਾਰਤ ਦੇ ਮੌਸਮ ਵਿਭਾਗ (ਆਈਐਮਡੀ) ਨੇ ਅੱਜ ਕਿਹਾ ਕਿ ਦੱਖਣ-ਪੱਛਮੀ ਮੌਨਸੂਨ ਅਗਲੇ ਦੋ ਦਿਨਾਂ ਵਿੱਚ ਦਿੱਲੀ, ਚੰਡੀਗੜ੍ਹ ਅਤੇ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਪਹੁੰਚ ਜਾਵੇਗੀ। ਮੌਸਮ ਵਿਭਾਗ ਨੇ ਕਿਹਾ ਕਿ ਮੌਨਸੂਨ ਦੇ 24 ਜੂਨ ਤੱਕ ਹੋਰ ਅੱਗੇ ਵਧਣ ਲਈ ਹਾਲਾਤ ਸਾਜ਼ਗਾਰ ਹਨ।
ਮੌਸਮ ਵਿਭਾਗ ਨੇ ਕਿਹਾ ਕਿ ਦੱਖਣ-ਪੱਛਮੀ ਮੌਨਸੂਨ ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ, ਪੂਰੇ ਲੱਦਾਖ ਅਤੇ ਕਸ਼ਮੀਰ, ਜੰਮੂ ਦੇ ਜ਼ਿਆਦਾਤਰ ਹਿੱਸਿਆਂ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਅੱਗੇ ਵਧ ਰਿਹਾ ਹੈ। ਅਗਲੇ ਦੋ ਦਿਨਾਂ ਦੌਰਾਨ ਉੱਤਰੀ ਅਰਬ ਸਾਗਰ ਦੇ ਬਾਕੀ ਹਿੱਸਿਆਂ, ਰਾਜਸਥਾਨ ਅਤੇ ਪੰਜਾਬ ਦੇ ਕੁਝ ਹੋਰ ਹਿੱਸਿਆਂ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਹਿੱਸਿਆਂ ਅਤੇ ਪੱਛਮੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਬਾਕੀ ਹਿੱਸਿਆਂ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।
ਮੌਸਮ ਵਿਭਾਗ ਨੇ 22-26 ਜੂਨ ਦੌਰਾਨ ਉੱਤਰ-ਪੱਛਮੀ ਭਾਰਤ, ਮੱਧ ਪ੍ਰਦੇਸ਼, ਗੁਜਰਾਤ ਅਤੇ ਕੋਂਕਣ ਅਤੇ ਗੋਆ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, 22 ਜੂਨ ਨੂੰ ਗੁਜਰਾਤ ਵਿੱਚ ਅਤੇ 23-24 ਜੂਨ ਨੂੰ ਮੱਧ ਪ੍ਰਦੇਸ਼ ਵਿੱਚ ਵੱਖ ਵੱਖ ਥਾਵਾਂ ’ਤੇ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਣਾ ਬਣਦਾ ਹੈ ਕਿ ਇਸ ਵਾਰ ਮੌਨਸੂਨ ਸਮੇਂ ਤੋਂ ਪਹਿਲਾਂ ਦੱਖਣੀ ਭਾਰਤ ਪੁੱਜ ਗਈ ਸੀ ਤੇ ਇਸ ਨੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਸਨ।