ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ
ਖਰੜ: ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿੱਚ ਹੋਈ। ਪ੍ਰਧਾਨਗੀ ਮੰਡਲ ਵਿੱਚ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂਂ , ਡਾ. ਹਰਪ੍ਰੀਤ ਸਿੰਘ, ਪ੍ਰਿ. ਸ਼ੇਰ ਸਿੰਘ , ਸਭਾ ਦੇ ਪ੍ਰਧਾਨ ਡਾ. ਜਸਪਾਲ ਸਿੰਘ ਜੱਸੀ ਤੇ ਡਾ...
Advertisement
ਖਰੜ: ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿੱਚ ਹੋਈ। ਪ੍ਰਧਾਨਗੀ ਮੰਡਲ ਵਿੱਚ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂਂ , ਡਾ. ਹਰਪ੍ਰੀਤ ਸਿੰਘ, ਪ੍ਰਿ. ਸ਼ੇਰ ਸਿੰਘ , ਸਭਾ ਦੇ ਪ੍ਰਧਾਨ ਡਾ. ਜਸਪਾਲ ਸਿੰਘ ਜੱਸੀ ਤੇ ਡਾ .ਰੁਪਿੰਦਰ ਕੌਰ ਸ਼ਾਮਲ ਹੋਏ। ਡਾਕਟਰ ਜੱਸੀ ਨੇ ਸਵਾਗਤੀ ਭਾਸ਼ਣ ਦਿੱਤਾ। ਕਾਵਿ ਮਹਿਫਿਲ ਵਿੱਚ ਮੰਦਰ ਗਿੱਲ, ਤਰਸੇਮ ਸਿੰਘ ਕਾਲੇਵਾਲ, ਬਲਵਿੰਦਰ ਢਿੱਲੋਂ, ਮਲਕੀਤ ਨਾਗਰਾ, ਡਾ. ਸੁਨੀਤਾ ਰਾਣੀ, ਡਾ. ਰੁਪਿੰਦਰ ਕੌਰ, ਦਲਵੀਰ ਸਰੋਆ ਨੇ ਰਚਨਾਵਾਂ ਪੇਸ਼ ਕੀਤੀਆਂ। ਇਸ ਮੌਕੇ ਗੁਰਮਤਿ ਸੰਗੀਤ ਦੇ ਮਾਹਿਰ ਗੋਲਡ ਮੈਡਲਿਸਟ ਡਾ. ਹਰਪ੍ਰੀਤ ਸਿੰਘ ਸਰੋਤਿਆਂ ਦੇ ਰੂਬਰੂ ਹੋਏ। ਸਭਾ ਦੇ ਸਰਪ੍ਰਸਤ ਮਨਮੋਹਨ ਸਿੰਘ ਦਾਉਂ ਨੇ ਸਭ ਦੀ ਸ਼ਲਘਾ ਕੀਤੀ। -ਪੱਤਰ ਪ੍ਰੇਰਕ
Advertisement
Advertisement
×