ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ

ਕਵੀਆਂ ਨੇ ਬੰਨ੍ਹਿਆ ਰੰਗ
Advertisement
ਪੰਜਾਬੀ ਸਾਹਿਤ ਸਭਾ ਮੁਹਾਲੀ ਦੀ ਜੁਲਾਈ ਮਹੀਨੇ ਦੀ ਮਾਸਿਕ ਇਕੱਤਰਤਾ ਇੱਥੋਂ ਦੇ ਸੈਕਟਰ 69 ਦੀ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਵਿੱਚ ਡਾ. ਦੀਪਕ ਮਨਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਸਭਾ ਦੀ ਕਾਰਵਾਈ ਪ੍ਰਧਾਨ ਡਾ. ਸ਼ਿੰਦਰਪਾਲ ਸਿੰਘ ਨੇ ਚਲਾਈ। ਆਰੰਭ ਵਿਚ ਡਾ. ਸਵੈਰਾਜ ਸੰਧੂ ਨੇ ਤਿੰਨ ਖੇਤੀ ਕਾਨੂੰਨਾਂ ਦੇ ਹਵਾਲੇ ਨਾਲ 1907 ਤੋਂ ਲੈ ਕੇ ਇਸ ਵੇਲੇ ਤੱਕ ਚੱਲੀ ਮਹਾਨ ਕਿਸਾਨੀ ਜੱਦੋਜਹਿਦ ਵਿਚ ਸਮੇਂ-ਸਮੇਂ ਹੋਏ ਕਿਸਾਨੀ ਘੋਲਾਂ ਦਾ ਸੰਖੇਪ ਇਤਿਹਾਸ ਦੱਸਿਆ। ਦੂਜੇ ਦੌਰ ਵਿਚ ਸਭਾ ਦੇ ਮੀਤ ਪ੍ਰਧਾਨ ਐਡਵੋਕੇਟ ਪ੍ਰਮਿੰਦਰ ਸਿੰਘ ਗਿੱਲ ਨੇ ਪੰਜਾਬੀ ਮਾਂ ਬੋਲੀ ਲਈ ਉਪਰਾਲਿਆਂ ਨੂੰ ਸਰੋਤਿਆਂ ਨਾਲ ਸਾਂਝਾ ਕੀਤਾ। ਤੀਜੇ ਦੌਰ ਵਿਚ ਸਾਵਣ ਕਵੀ ਦਰਬਾਰ ਦਾ ਸੰਚਾਲਨ ਹਰਿੰਦਰ ਸਿੰਘ ਹਰ ਨੇ ਕੀਤਾ। ਇਸ ਮੌਕੇ ਭੁਪਿੰਦਰ ਮਟੌਰਵਾਲਾ, ਸਰਬਜੀਤ ਸਿੰਘ, ਸਰਦਾਰਾ ਸਿੰਘ ਚੀਮਾ, ਅਮਰਜੀਤ ਸਿੰਘ ਸੁੱਖਗੜ੍ਹ, ਬਿਕਰਮ ਸਿੰਘ ਚਾਵਲਾ, ਗੁਰਦਰਸ਼ਨ ਸਿੰਘ ਮਾਵੀ, ਧਿਆਨ ਸਿੰਘ ਕਾਹਲੋ, ਮਹਿੰਦਰ ਸਿੰਘ ਗੋਸਲ, ਮਲਕੀਅਤ ਸਿੰਘ ਨਾਗਰਾ, ਦਰਸ਼ਨ ਤਿਉਣਾ, ਬਲਵਿੰਦਰ ਸਿੰਘ ਢਿੱਲੋ, ਹਰਿੰਦਰ ਸਿੰਘ ਹਰ, ਰਤਨ ਬਾਬਕਵਾਲਾ, ਪ੍ਰੋਫੈਸਰ ਅਵਤਾਰ ਸਿੰਘ, ਅਜੀਤ ਸਿੰਘ, ਰਘਬੀਰ ਭੁੱਲਰ, ਗੁਰਮੇਲ ਸਿੰਘ ਮੌਜੇਵਾਲ, ਬਹਾਦਰ ਸਿੰਘ ਐਡਵੋਕੇਟ, ਰਜਿੰਦਰ ਸਿੰਘ ਧੀਮਾਨ, ਇੰਦਰਜੀਤ ਸਿੰਘ ਜਾਵਾ, ਦਵਿੰਦਰ ਕੌਰ ਢਿੱਲੋਂ, ਚਰਨਜੀਤ ਕੌਰ, ਸਿਮਰਜੀਤ ਕੌਰ ਗਰੇਵਾਲ ,ਬਲਜੀਤ ਕੌਰ ਅਤੇ ਕਸ਼ਮੀਰ ਸਿੰਘ ਨਾਗੀ ਨੇ ਗੀਤ ਪੇਸ਼ ਕੀਤੇ। ਡਾ. ਨਿਰਮਲ ਸਿੰਘ ਬਾਸੀ ਨੇ ਸਰੋਤਿਆਂ ਦਾ ਧੰਨਵਾਦ ਕੀਤਾ।

 

Advertisement

Advertisement