ਹਵਾਈ ਅੱਡੇ ਤੋਂ 47 ਕਿਲੋ ਤੋਂ ਵੱਧ ਗਾਂਜਾ ਬਰਾਮਦ
ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ ਆਰ ਆਈ) ਅੰਮ੍ਰਿਤਸਰ ਦੇ ਅਧਿਕਾਰੀਆਂ ਨੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ’ਤੇ ਦੋ ਭਾਰਤੀ ਨਾਗਰਿਕਾਂ ਕੋਲੋਂ ਕਰੀਬ 47 ਕਿਲੋ ਤੋਂ ਵੱਧ ਗਾਂਜਾ ਬਰਾਮਦ ਕੀਤਾ ਹੈ। ਕੌਮਾਂਤਰੀ ਬਾਜ਼ਾਰ ’ਚ ਇਸ ਦੀ ਕੀਮਤ...
Advertisement
ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ ਆਰ ਆਈ) ਅੰਮ੍ਰਿਤਸਰ ਦੇ ਅਧਿਕਾਰੀਆਂ ਨੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ’ਤੇ ਦੋ ਭਾਰਤੀ ਨਾਗਰਿਕਾਂ ਕੋਲੋਂ ਕਰੀਬ 47 ਕਿਲੋ ਤੋਂ ਵੱਧ ਗਾਂਜਾ ਬਰਾਮਦ ਕੀਤਾ ਹੈ। ਕੌਮਾਂਤਰੀ ਬਾਜ਼ਾਰ ’ਚ ਇਸ ਦੀ ਕੀਮਤ ਕਰੀਬ 47 ਕਰੋੜ ਰੁਪਏ ਤੋਂ ਵੱਧ ਹੈ। ਇਹ ਵਿਅਕਤੀ ਕੱਲ੍ਹ ਸਕੂਟ ਏਅਰਲਾਈਨਜ਼ ਦੀ ਉਡਾਣ ਵਿੱਚ ਸਿੰਗਾਪੁਰ ਤੋਂ ਆਏ ਸਨ। ਹਵਾਈ ਅੱਡੇ ’ਤੇ ਜਦੋਂ ਦੋਵਾਂ ਦੇ ਸਾਮਾਨ ਦੀ ਤਲਾਸ਼ੀ ਲਈ ਗਈ ਤਾਂ ਕੱਪੜਿਆਂ ਵਿੱਚ ਰੱਖੇ ਹੋਏ 44 ਪੈਕੇਟ ਹਾਈਡ੍ਰੋਪੋਨਿਕ ਵੀਡ (ਗਾਂਜਾ) ਬਰਾਮਦ ਹੋਏ ਹਨ। ਇਹ ਦਾ ਕੁੱਲ ਵਜ਼ਨ 47.70 ਕਿਲੋ ਸੀ ਅਤੇ ਇਸ ਦੀ ਕੀਮਤ ਕਰੀਬ 47.70 ਕਰੋੜ ਰੁਪਏ ਹੈ। ਡੀ ਆਰ ਆਈ ਨੇ ਐੱਨ ਡੀ ਪੀ ਐੱਸ ਐਕਟ ਤਹਿਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਸਰ ਹਵਾਈ ਅੱਡੇ ’ਤੇ ਹੁਣ ਤੱਕ ਐੱਨ ਡੀ ਪੀ ਐੱਸ ਤਹਿਤ ਨਸ਼ੀਲੇ ਪਦਾਰਥਾਂ ਦੀ ਇਹ ਸਭ ਤੋਂ ਵੱਡੀ ਬਰਾਮਦਗੀ ਹੈ।
Advertisement
Advertisement
×

