ਛੁੱਟੀ ਵਾਲੇ ਦਿਨਾਂ ਦੌਰਾਨ ਪੰਜ ਲੱਖ ਤੋਂ ਵੱਧ ਮਾਲੀਆ ਇਕੱਠਾ
ਪ੍ਰਮੁੱਖ ਸਕੱਤਰ ਸਥਾਨਕ ਸਰਕਾਰ, ਵਧੀਕ ਡਿਪਟੀ ਕਮਿਸ਼ਨਰ ਅਤੇ ਕਾਰਜਸਾਧਕ ਅਫਸਰ ਅਵਤਾਰ ਚੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵੱਲੋਂ ਇਕੋ ਸਮੇਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਂਣ ਦੀ ਸਕੀਮ ਤਹਿਤ ਸਨਿਚਰਵਾਰ ਅਤੇ ਐਤਵਾਰ ਨੂੰ ਸ਼ਹਿਰ ਨਿਵਾਸੀਆਂ ਦੀ ਸਹੂਲਤ ਲਈ ਪ੍ਰਾਪਰਟੀ...
Advertisement
ਪ੍ਰਮੁੱਖ ਸਕੱਤਰ ਸਥਾਨਕ ਸਰਕਾਰ, ਵਧੀਕ ਡਿਪਟੀ ਕਮਿਸ਼ਨਰ ਅਤੇ ਕਾਰਜਸਾਧਕ ਅਫਸਰ ਅਵਤਾਰ ਚੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵੱਲੋਂ ਇਕੋ ਸਮੇਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਂਣ ਦੀ ਸਕੀਮ ਤਹਿਤ ਸਨਿਚਰਵਾਰ ਅਤੇ ਐਤਵਾਰ ਨੂੰ ਸ਼ਹਿਰ ਨਿਵਾਸੀਆਂ ਦੀ ਸਹੂਲਤ ਲਈ ਪ੍ਰਾਪਰਟੀ ਸ਼ਾਖਾ ਨੂੰ ਖੋਲ੍ਹਿਆ ਗਿਆ, ਜਿਸ ਦਾ ਲਾਭ ਲੈਂਦੇ ਹੋਏ ਲੋਕਾਂ ਨੇ ਇਨ੍ਹਾਂ ਦੋਵਾਂ ਦਿਨਾਂ ਵਿੱਚ 5 ਲੱਖ 9 ਹਜ਼ਾਰ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਈ। ਕੌਂਸਲ ਦੇ ਨਵੇ ਆਏ ਕਾਰਜਸਾਧਕ ਅਫਸਰ ਅਵਤਾਰ ਚੰਦ ਨੇ ਸ਼ਹਿਰ ਨਿਵਾਸੀਆਂ ਨੂੰ 31 ਅਗਸਤ ਤੱਕ ਇਸ ਛੋਟ ਦਾ ਲਾਭ ਲੇਣ ਦੀ ਅਪੀਲ ਕੀਤੀ। ਇਸ ਮੌਕੇ ਇੰਸਪੈਕਟਰ ਸਤਪਾਲ, ਰਾਜੀਵ ਕੁਮਾਰ, ਜੂਨੀਅਰ ਸਹਾਇਕ ਇੰਦਰਜੀਤ ਢੰਡ, ਜਗਤਾਰ ਸਿੰਘ ਅਤੇ ਹੋਰ ਦਫ਼ਤਰੀ ਸਟਾਫ਼ ਹਾਜ਼ਰ ਸੀ।
Advertisement
Advertisement