ਬੱਸ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਹਲਾਕ
ਮੁਹਾਲੀ ਦੇ ਫੇਜ਼-3 ਏ ਵਿੱਚ ਅੱਜ ਸਵੇਰੇ ਇੱਕ ਪ੍ਰਾਈਵੇਟ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿੱਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਹੋਈ ਮੌਕੇ ’ਤੇ ਹੀ ਮੌਤ ਹੋ ਗਈ। ਮੂਲ ਰੂਪ ਵਿੱਚ ਹਿਮਾਚਲ ਪ੍ਰਦੇਸ਼ ਦਾ ਵਸਨੀਕ ਰੋਹਿਤ ਨਾਮ ਦਾ ਇਹ ਨੌਜਵਾਨ ਮੁਹਾਲੀ...
Advertisement
ਮੁਹਾਲੀ ਦੇ ਫੇਜ਼-3 ਏ ਵਿੱਚ ਅੱਜ ਸਵੇਰੇ ਇੱਕ ਪ੍ਰਾਈਵੇਟ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿੱਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਹੋਈ ਮੌਕੇ ’ਤੇ ਹੀ ਮੌਤ ਹੋ ਗਈ। ਮੂਲ ਰੂਪ ਵਿੱਚ ਹਿਮਾਚਲ ਪ੍ਰਦੇਸ਼ ਦਾ ਵਸਨੀਕ ਰੋਹਿਤ ਨਾਮ ਦਾ ਇਹ ਨੌਜਵਾਨ ਮੁਹਾਲੀ ਦੇ ਫੇਜ਼-8 ਦੀ ਇੱਕ ਕੁਲੈਕਸ਼ਨ ਕੰਪਨੀ ਵਿੱਚ ਨੌਕਰੀ ਕਰਦਾ ਸੀ। ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਲੋਕਾਂ ਦੇ ਦੱਸਣ ਅਨੁਸਾਰ ਮ੍ਰਿਤਕ ਦੀ ਲਾਸ਼ ਵੀ ਕਾਫੀ ਸਮਾਂ ਸੜਕ ’ਤੇ ਪਈ ਰਹੀ ਅਤੇ ਐਂਬੂਲੈਂਸ ਵੀ ਦੇਰੀ ਨਾਲ ਪਹੁੰਚੀ। ਮਟੌਰ ਥਾਣੇ ਦੀ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੁਹਾਲੀ ਦੇ ਫੇਜ਼-6 ਦੇ ਸਰਕਾਰੀ ਹਸਪਤਾਲ ਪਹੁੰਚਾਇਆ ਅਤੇ ਬੱਸ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
Advertisement
Advertisement
