ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
ਪੱਤਰ ਪੇ੍ਰਕ ਰਾਮਾਂ ਮੰਡੀ, 27 ਅਪਰੈਲ ਪਿੰਡ ਮਲਕਾਣਾ-ਤਲਵੰਡੀ ਸਾਬੋ ਰੋਡ ’ਤੇ ਇੱਕ ਮੋਟਰਸਾਈਕਲ ਸਵਾਰ ਚਾਲਕ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਸੂਚਨਾ ਮਿਲਣ ’ਤੇ ਹੈਲਪਲਾਈਨ ਵੈਲਫੇਅਰ ਰਾਮਾਂ ਦੇ ਵਾਲੰਟੀਅਰ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਰਾਮਾਂ ਪੁਲੀਸ...
Advertisement
ਪੱਤਰ ਪੇ੍ਰਕ
ਰਾਮਾਂ ਮੰਡੀ, 27 ਅਪਰੈਲ
Advertisement
ਪਿੰਡ ਮਲਕਾਣਾ-ਤਲਵੰਡੀ ਸਾਬੋ ਰੋਡ ’ਤੇ ਇੱਕ ਮੋਟਰਸਾਈਕਲ ਸਵਾਰ ਚਾਲਕ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਸੂਚਨਾ ਮਿਲਣ ’ਤੇ ਹੈਲਪਲਾਈਨ ਵੈਲਫੇਅਰ ਰਾਮਾਂ ਦੇ ਵਾਲੰਟੀਅਰ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਰਾਮਾਂ ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿੱਚ ਭੇਜ ਦਿੱਤੀ ਹੈ। ਜਾਂਚ ਅਧਿਕਾਰੀ ਏਐੱਸਆਈ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਜੋਤੀ ਰਾਣੀ ਵਾਸੀ ਮੌੜ ਮੰਡੀ ਨੇ ਦਰਜ ਕਰਵਾਏ ਆਪਣੇ ਬਿਆਨਾਂ ਵਿਚ ਦੱਸਿਆ ਕਿ ਕੋਈ ਨਾਮਲੂਮ ਵਾਹਨ ਉਸ ਦੇ ਲੜਕੇ ਨਿਖਿਲ ਰਾਣਾ ਦੇ ਮੋਟਰਸਾਈਕਲ ਨੂੰ ਫੇਟ ਮਾਰ ਕੇ ਫ਼ਰਾਰ ਹੋ ਗਿਆ, ਜਿਸ ਕਾਰਨ ਉਸ ਦੇ ਲੜਕੇ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਖੰਭੇ ਵਿਚ ਜਾ ਵੱਜਿਆ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।
Advertisement