ਮੋਟਰਸਾਈਕਲ ਸਵਾਰ ਮੋਬਾਈਲ ਝਪਟ ਕੇ ਫ਼ਰਾਰ
ਇੱਥੋਂ ਦੇ ਸੈਕਟਰ 25 ਤੇ 38 ਵਾਲੇ ਲਾਈਟ ਪੁਆਇੰਟ ਦੇ ਨੇੜਿਓਂ ਮੋਟਰਸਾਈਕਲ ਸਵਾਰ ਨੌਜਵਾਨ ਇੱਕ ਨਾਬਾਲਗ ਲੜਕੇ ਦਾ ਮੋਬਾਈਲ ਝਪਟ ਕੇ ਫ਼ਰਾਰ ਹੋ ਗਏ ਹਨ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-39 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ...
Advertisement
ਇੱਥੋਂ ਦੇ ਸੈਕਟਰ 25 ਤੇ 38 ਵਾਲੇ ਲਾਈਟ ਪੁਆਇੰਟ ਦੇ ਨੇੜਿਓਂ ਮੋਟਰਸਾਈਕਲ ਸਵਾਰ ਨੌਜਵਾਨ ਇੱਕ ਨਾਬਾਲਗ ਲੜਕੇ ਦਾ ਮੋਬਾਈਲ ਝਪਟ ਕੇ ਫ਼ਰਾਰ ਹੋ ਗਏ ਹਨ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-39 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਸੈਕਟਰ-38 ਵੈਸਟ ਵਿੱਚ ਰਹਿਣ ਵਾਲੇ ਨਾਬਾਲਗ ਲੜਕੇ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਸੈਕਟਰ-25 ਤੇ 38 ਵਾਲੇ ਲਾਈਟ ਪੁਆਇੰਟ ਦੇ ਨਜ਼ਦੀਕ ਤੋਂ ਲੰਘ ਰਿਹਾ ਸੀ ਤਾਂ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਉਸ ਦਾ ਮੋਬਾਈਲ ਝਪਟ ਕੇ ਫ਼ਰਾਰ ਹੋ ਗਏ। ਥਾਣਾ ਸੈਕਟਰ-39 ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਘਟਨਾ ਵਾਲੀ ਥਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement