ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਜ਼ਖਮੀ
ਘਨੌਲੀ ਬੈਰੀਅਰ ਨੇੜੇ ਅੱਜ ਦੇਰ ਰਾਤ ਮੋਟਰਸਾਈਕਲ ਤੇ ਪਿਕ ਅਪ ਦੀ ਟੱਕਰ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਦੁਆਰਾ ਏਐਸਆਈ ਭੁਪਿੰਦਰ ਸਿੰਘ ਦੀ ਅਗਵਾਈ ਅਧੀਨ ਇਲਾਜ ਲਈ ਸਿਵਲ ਹਸਪਤਾਲ ਰੂਪਨਗਰ...
Advertisement
ਘਨੌਲੀ ਬੈਰੀਅਰ ਨੇੜੇ ਅੱਜ ਦੇਰ ਰਾਤ ਮੋਟਰਸਾਈਕਲ ਤੇ ਪਿਕ ਅਪ ਦੀ ਟੱਕਰ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਦੁਆਰਾ ਏਐਸਆਈ ਭੁਪਿੰਦਰ ਸਿੰਘ ਦੀ ਅਗਵਾਈ ਅਧੀਨ ਇਲਾਜ ਲਈ ਸਿਵਲ ਹਸਪਤਾਲ ਰੂਪਨਗਰ ਪਹੁੰਚਾਇਆ ਗਿਆ। ਸਿਵਲ ਹਸਪਤਾਲ ਦੇ ਡਾਕਟਰਾਂ ਦੁਆਰਾ ਮੁਢਲੀ ਸਹਾਇਤਾ ਦੇਣ ਉਪਰੰਤ ਮਰੀਜ਼ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਜ਼ਖਮੀ ਦੀ ਪਛਾਣ ਕਪਿਲ ਕੁਮਾਰ ਵਾਸੀ ਦਸ਼ਮੇਸ਼ ਨਗਰ ਕਲੋਨੀ ਘਨੌਲੀ ਵਿੱਚੋਂ ਹੋਈ ਹੈ। ਉਹ ਭਰਤਗੜ੍ਹ ਤੋਂ ਦੁਕਾਨ ਬੰਦ ਕਰਨ ਉਪਰੰਤ ਆਪਣੇ ਘਰ ਪਰਤ ਰਿਹਾ ਸੀ।
Advertisement
Advertisement
×