ਚੰਡੀਗੜ੍ਹ: ਇੱਥੋਂ ਦੇ ਸੈਕਟਰ 40 ਵਿੱਚੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਉੱਥੋਂ ਗੁਜ਼ਰ ਰਹੇ ਇਕ ਨੌਜਵਾਨ ਦਾ ਮੋਬਾਈਲ ਫੋਨ ਝਪਟ ਕੇ ਫ਼ਰਾਰ ਹੋ ਗਏ ਹਨ। ਇਹ ਫੋਨ ਧਰਮੇਸ਼ ਕੁਮਾਰ ਵਾਸੀ ਮਲੋਆ ਕਲੋਨੀ ਦਾ ਹੈ। ਜਿਸ ਨੇ ਥਾਣਾ ਸੈਕਟਰ 39 ਦੀ ਪੁਲੀਸ ਨੂੰ ਸ਼ਿਕਾਇਤ ਕਰ ਦਿੱਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਸੈਕਟਰ 40 ਵਿੱਚੋਂ ਗੁਜ਼ਰ ਰਿਹਾ ਸੀ ਤਾਂ ਮੋਟਰਸਾਈਕਲ ’ਤੇ ਸਵਾਰ ਦੋ ਜਣੇ ਉਸ ਦਾ ਮੋਬਾਈਲ ਫੋਨ ਝਪਟ ਕੇ ਫ਼ਰਾਰ ਹੋ ਗਏ ਸਨ। ਥਾਣਾ ਸੈਕਟਰ 39 ਦੀ ਪੁਲੀਸ ਨੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਟਨਸ