DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੱਲਦੇ ਕੰਟੇਨਰ ਨੂੰ ਅੱਗ ਲੱਗੀ

ਫਾਇਰ ਬ੍ਰਿਗੇਡ ਨੇ ਅੱਗ ’ਤੇ ਕਾਬੂ ਪਾਇਆ

  • fb
  • twitter
  • whatsapp
  • whatsapp
featured-img featured-img
ਕੰਟੇਨਰ ਨੂੰ ਲੱਗੀ ਅੱਗ। -ਫੋਟੋ: ਰੂਬਲ
Advertisement

ਜ਼ੀਰਕਪੁਰ-ਪਟਿਆਲਾ ਕੌਮੀ ਸ਼ਾਹਰਾਹ ’ਤੇ ਸੋਮਵਾਰ ਦੇਰ ਰਾਤ ਛੱਤ ਪਿੰਡ ਨੇੜੇ ਇੱਕ ਚੱਲਦੇ ਕੰਟੇਨਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਸ਼ਾਹਰਾਹ ’ਤੇ ਲੰਮਾ ਜਾਮ ਲੱਗ ਗਿਆ। ਹਾਲਾਂਕਿ ਡਰਾਈਵਰ ਨੇ ਸਮੇਂ ਸਿਰ ਵਾਹਨ ਵਿੱਚੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾ ਲਈ ਅਤੇ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਤੱਖਦਰਸ਼ੀਆਂ ਮੁਤਾਬਕ ਸੜਕ ’ਤੇ ਚੱਲ ਰਹੇ ਕੰਟੇਨਰ ਵਿੱਚੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਡਰਾਈਵਰ ਨੇ ਤੁਰੰਤ ਵਾਹਨ ਨੂੰ ਸੜਕ ਕਿਨਾਰੇ ਰੋਕ ਲਿਆ ਪਰ ਕੁਝ ਹੀ ਮਿੰਟਾਂ ਵਿੱਚ ਅੱਗ ਨੇ ਕੰਟੇਨਰ ਦੇ ਕੈਬਿਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਅੱਗ ਕਾਰਨ ਜ਼ੀਰਕਪੁਰ-ਪਟਿਆਲਾ ਮੁੱਖ ਮਾਰਗ ’ਤੇ ਦੋਵਾਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਕੁਝ ਸਮੇਂ ਲਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ। ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਅਤੇ ਪੁਲੀਸ ਟੀਮ ਨੇ ਵਾਹਨਾਂ ਨੂੰ ਹੌਲੀ-ਹੌਲੀ ਕੱਢ ਕੇ ਜਾਮ ਖੁੱਲ੍ਹਵਾਇਆ। ਫਾਇਰ ਅਫਸਰ ਰਾਜੀਵ ਕੁਮਾਰ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਸ਼ਾਰਟ ਸਰਕਟ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Advertisement
Advertisement
×