ਪੀਯੂ ਚੋਣਾਂ ਬਾਰੇ ਚਰਚਾ ਲਈ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਉਪ ਰਾਸ਼ਟਰਪਤੀ ਤੋਂ ਸਮਾਂ ਮੰਗਿਆ
ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਅਤੇ ਸਿੰਡੀਕੇਟ ਚੋਣਾਂ ਬਾਰੇ ਕੀਤੀ ਜਾਵੇਗੀ ਗੱਲਬਾਤ
Advertisement
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉਪ ਰਾਸ਼ਟਰਪਤੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਮਲਵਿੰਦਰ ਕੰਗ ਵੱਲੋਂ ਉਪ ਰਾਸ਼ਟਰਪਤੀ ਨਾਲ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਅਤੇ ਸਿੰਡੀਕੇਟ ਚੋਣਾਂ ਕਰਵਾਉਣ ਦੇ ਬਾਰੇ ਗੱਲਬਾਤ ਕੀਤੀ ਜਾਵੇਗੀ। ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਦਖਲ ਅੰਦਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਨੇ ਦੇਸ਼ ਦੇ ਉਪਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਨੂੰ ਯੂਨੀਵਰਸਟੀ ਦੀ ਆਜ਼ਾਦੀ ਬਹਾਲ ਰੱਖਣ ਲਈ ਦਖਲ ਦੇਣ ਦੀ ਮੰਗ ਕੀਤੀ ਹੈ।
Advertisement
Advertisement
×

