DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੀ ਯੂ ਵਿੱਚ ਐੱਮ ਟੀ ਐੱਸ ਕਰਮਚਾਰੀਆਂ ਵੱਲੋਂ ਰੋਸ ਮੁਜ਼ਾਹਰਾ

ਦੋ ਮਹੀਨਿਆਂ ਦੀਆਂ ਬਕਾਇਆ ਤਨਖ਼ਾਹਾਂ ਦੇਣ ਦੀ ਮੰਗ

  • fb
  • twitter
  • whatsapp
  • whatsapp
featured-img featured-img
ਰੋਸ ਮੁਜ਼ਾਹਰੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ। -ਫੋਟੋ: ਪ੍ਰਦੀਪ ਤਿਵਾੜੀ
Advertisement

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਐੱਮ ਟੀ ਐੱਸ ਕਰਮਚਾਰੀਆਂ ਨੇ ਵੀ ਸੀ ਦਫ਼ਤਰ ਅੱਗੇ ਮੁਜ਼ਾਹਰਾ ਕਰਦਿਆਂ ਪਿਛਲੇ ਦੋ ਮਹੀਨਿਆਂ ਦੀ ਬਕਾਇਆ ਤਨਖ਼ਾਹ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਮਜ਼ਦੂਰ ਨੀਤੀ ਹੇਠ ਮਿਲਣ ਵਾਲੀਆਂ ਸਾਰੀਆਂ ਸੁਵਿਧਾਵਾਂ ਲਾਗੂ ਕਰਨ ਦੀ ਮੰਗ ਕੀਤੀ। ਮੁਜ਼ਾਹਰਾਕਾਰੀਆਂ ਨੇ ਠੇਕਾ ਪ੍ਰਣਾਲੀ ਹੇਠ ਹੋ ਰਹੇ ਸ਼ੋਸ਼ਣ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਕਰਮਚਾਰੀਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪੀ ਐੱਫ ਅਤੇ ਈ ਐੱਸ ਆਈ ਵਰਗੀਆਂ ਬੁਨਿਆਦੀ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ, ਵਾਧੂ ਕੰਮ ਕਰਵਾਇਆ ਜਾਂਦਾ ਹੈ ਅਤੇ ਓਵਰਟਾਈਮ ਦਾ ਭੁਗਤਾਨ ਨਹੀਂ ਕੀਤਾ ਜਾਂਦਾ। ਵੀ ਸੀ ਦਫ਼ਤਰ ਤੋਂ ਸ਼ੁਰੂ ਹੋਇਆ ਇਹ ਮੁਜ਼ਾਹਰਾ ਪੈਦਲ ਮਾਰਚ ਦੇ ਰੂਪ ਵਿੱਚ ਕੈਮਿਸਟਰੀ, ਫਿਜ਼ਿਕਸ, ਜ਼ੂਆਲੋਜੀ ਅਤੇ ਲਾਅ ਵਿਭਾਗਾਂ ਤੋਂ ਹੁੰਦਾ ਹੋਇਆ ਅੱਗੇ ਵਧਿਆ। ਇਹ ਮਾਰਚ ਸਟੂਡੈਂਟਸ ਸੈਂਟਰ ਅਤੇ ਰਜਿਸਟਰਾਰ ਦਫ਼ਤਰ ਤੱਕ ਗਿਆ। ਮੁਲਾਜ਼ਮਾਂ ਨੇ ਯੂਨੀਵਰਸਿਟੀ ਦੇ ਗੇਟ ਨੰਬਰ 2 ਨੂੰ ਵੀ ਜਾਮ ਕੀਤਾ ਅਤੇ ਠੇਕਾ ਪ੍ਰਣਾਲੀ ਖਤਮ ਕਰਨ ਦੀ ਮੰਗ ਕੀਤੀ। ਇਸ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਭਰੋਸਾ ਦਿੱਤਾ ਕਿ ਮਾਰਚ ਅਤੇ ਅਪਰੈਲ ਮਹੀਨੇ ਦੀ ਬਕਾਇਆ ਤਨਖ਼ਾਹ ਇੱਕ ਦਿਨ ’ਚ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ ਅਤੇ ਮਜ਼ਦੂਰ ਸਹੂਲਤਾਂ ’ਤੇ ਵੀ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ। ਕਰਮਚਾਰੀਆਂ ਨੇ ਐਲਾਨ ਕੀਤਾ ਕਿ ਜਦ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Advertisement
Advertisement
×