ਮੁਕੇਸ਼ ਗਾਂਧੀ ਬਣੇ ਟੈਲੀਫੋਨ ਐਡਵਾਈਜ਼ਰੀ ਕਮੇਟੀ ਦੇ ਮੈਂਬਰ
ਐਡਵੋਕੇਟ ਮੁਕੇਸ਼ ਗਾਂਧੀ ਨੂੰ ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਪੰਜਾਬ ਟੈਲੀਫੋਨ ਐਡਵਾਈਜ਼ਰੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਬਾਰੇ ਵਿਭਾਗ ਵੱਲੋਂ ਅਧਿਕਾਰਕ ਹੁਕਮ ਜਾਰੀ ਕੀਤੇ ਗਏ ਹਨ। ਮੁਕੇਸ਼ ਗਾਂਧੀ ਨੇ ਕਿਹਾ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਸਮੁੱਟੀ ਹਾਈਕਮਾਨ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਦੱਸਣਯੋਗ ਹੈ ਕਿ ਮੁਕੇਸ਼ ਗਾਂਧੀ ਭਾਜਪਾ ਪੰਜਾਬ ਪ੍ਰਦੇਸ਼ ਕਾਰਕਾਰਨੀ ਮੈਂਬਰ ਹੋਣ ਦੇ ਨਾਲ-ਨਾਲ ਬਾਰ ਐਸੋਸੀਏਸ਼ਨ ਡੇਰਾਬੱਸੀ ਦੇ ਸਾਬਕਾ ਪ੍ਰਧਾਨ ਅਤੇ ਮਿਊਂਸਿਪਲ ਕਮੇਟੀ ਡੇਰਾਬੱਸੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਲੰਬੇ ਸਮੇਂ ਤੋਂ ਸਮਾਜ ਸੇਵਾ ਅਤੇ ਜਨਹਿਤ ਕਾਰਜਾਂ ਵਿੱਚ ਸਰਗਰਮ ਹਨ।
ਉਨ੍ਹਾਂ ਨੇ ਦੱਸਿਆ ਕਿ ਟੈਲੀਫ਼ੋਨ ਐਡਵਾਈਜ਼ਰੀ ਕਮੇਟੀ ਦਾ ਗਠਨ ਉਪਭੋਗਤਾਵਾਂ ਅਤੇ ਦੂਰਸੰਚਾਰ ਵਿਭਾਗ, ਬੀ.ਐਸ.ਐਨ.ਐਲ. ਵਿਚਕਾਰ ਸਿੱਧਾ ਸੰਵਾਦ ਸਥਾਪਿਤ ਕਰਨ ਦੇ ਉਦੇਸ਼ ਨਾਲ ਕੀਤਾ ਜਾਂਦਾ ਹੈ।
ਇਸ ਦੇ ਨਾਲ ਇਹ ਕਮੇਟੀ ਸਮੇਂ-ਸਮੇਂ ‘ਤੇ ਉਪਭੋਗਤਾਵਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਦੀ ਸਮੀਖਿਆ ਕਰ ਉਨ੍ਹਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਦਾ ਕੰਮ ਕਰਦੀ ਹੈ। ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸੰਚਾਰ ਸੁਵਿਧਾਵਾਂ ਦਾ ਸੰਤੁਲਿਤ ਵਿਕਾਸ, ਨਵੀਆਂ ਤਕਨੀਕਾਂ ਨੂੰ ਆਮ ਉਪਭੋਗਤਾਵਾਂ ਤੱਕ ਪਹੁੰਚਾਉਣਾ ਅਤੇ ਸੇਵਾਵਾਂ ਦੀ ਪਾਰਦਰਸ਼ਤਾ ਯਕੀਨੀ ਬਣਾਉਣਾ ਵੀ ਇਸ ਦੀਆਂ ਮੁੱਖ ਜ਼ਿੰਮੇਵਾਰੀਆਂ ਵਿੱਚ ਸ਼ਾਮਲ ਹੈ।