Municipal Corporation Commissioner: ਕਮਿਸ਼ਨਰ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਕੌਂਸਲਰ ਤੇ ਸਾਬਕਾ ਮੇਅਰ ਸਰਬਜੀਤ ਕੌਰ, ਸਾਬਕਾ ਡਿਪਟੀ ਮੇਅਰ ਜਗਤਾਰ ਸਿੰਘ ਜੱਗਾ ਨਾਲ ਮਨੀਮਾਜਰਾ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਟਾਫ ਮੌਜੂਦ ਸੀ।...
ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਕੌਂਸਲਰ ਤੇ ਸਾਬਕਾ ਮੇਅਰ ਸਰਬਜੀਤ ਕੌਰ, ਸਾਬਕਾ ਡਿਪਟੀ ਮੇਅਰ ਜਗਤਾਰ ਸਿੰਘ ਜੱਗਾ ਨਾਲ ਮਨੀਮਾਜਰਾ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਟਾਫ ਮੌਜੂਦ ਸੀ।
ਉਨ੍ਹਾਂ ਗੋਬਿੰਦਪੁਰਾ ਕਮਿਊਨਿਟੀ ਸੈਂਟਰ ਦੇ ਕੰਮਾਂ ਦਾ ਨਿਰੀਖਣ ਕੀਤਾ ਜਿੱਥੇ ਚੀਫ ਇੰਜਨੀਅਰ ਨੇ ਦੱਸਿਆ ਕਿ ਇਸ ਕੰਮ ਲਈ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ, ਉਸਾਰੀ ਦਾ ਕੰਮ ਇਸ ਮਹੀਨੇ ਸ਼ੁਰੂ ਹੋਣ ਦੀ ਉਮੀਦ ਹੈ।
ਇਸ ਉਪਰੰਤ ਮਨੀਮਾਜਰਾ ਵਿੱਚ ਨਗਰ ਨਿਗਮ ਦੀ ਮਲਕੀਅਤ ਵਾਲੀ ਜ਼ਮੀਨ ਦਾ ਨਿਰੀਖਣ ਕੀਤਾ ਗਿਆ। ਸਾਬਕਾ ਰਾਜਪਾਲ ਦੇ ਪਿਛਲੇ ਦੌਰੇ ਦੌਰਾਨ ਇੱਥੇ ਪਾਰਕਿੰਗ ਸਹੂਲਤ ਵਿਕਸਿਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ। ਏਰੀਆ ਕੌਂਸਲਰ ਦੀ ਬੇਨਤੀ ਦਾ ਜਵਾਬ ਦਿੰਦੇ ਹੋਏ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਇਸ ਜਗ੍ਹਾ ‘ਤੇ ਇੱਕ ਮਲਟੀ-ਲੈਵਲ ਪਾਰਕਿੰਗ ਵਿਕਸਿਤ ਕੀਤੀ ਜਾਵੇਗੀ। ਖੇਤਰ ਦੇ ਵੱਖ-ਵੱਖ ਸਥਾਨਾਂ ’ਤੇ 5, 10 ਅਤੇ 15 ਮਰਲੇ ਦੇ ਖਾਲੀ ਨਗਰ ਨਿਗਮ ਪਲਾਟਾਂ ਦਾ ਵੀ ਨਿਰੀਖਣ ਕੀਤਾ ਗਿਆ। ਸਾਬਕਾ ਮੇਅਰ ਸਰਬਜੀਤ ਕੌਰ ਨੇ ਸੁਝਾਅ ਦਿੱਤਾ ਕਿ ਨਿਗਮ ਇਨ੍ਹਾਂ ਪਲਾਟਾਂ ਦੀ ਨਿਲਾਮੀ ਕਰ ਕੇ ਬਿਹਤਰ ਮਾਲੀਆ ਪੈਦਾ ਕਰ ਸਕਦਾ ਹੈ।
ਇਸ ਤੋਂ ਬਾਅਦ ਸ਼ਿਵਾਲਿਕ ਐਨਕਲੇਵ ਦਾ ਦੌਰਾ ਕੀਤਾ ਗਿਆ। ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਡਰੇਨ ਦੇ ਨਾਲ ਸਥਿਤ ਨਗਰ ਨਿਗਮ ਦੀ ਜ਼ਮੀਨ ‘ਤੇ ਗ੍ਰੀਨ ਬੈਲਟ ਵਿਕਸਿਤ ਕਰਨ ਦੇ ਮਤੇ ਸਬੰਧੀ ਤੁਰੰਤ ਲੋੜੀਂਦੀ ਕਾਰਵਾਈ ਕਰਨ।
ਕੌਂਸਲਰ ਨੇ ਮਨੀਮਾਜਰਾ ਵਿੱਚ ‘24x7 ਪ੍ਰਾਜੈਕਟ’ ਨਾਲ ਪ੍ਰਭਾਵਿਤ ਹੋਣ ਵਾਲੇ ਬੱਚਿਆਂ ਦੇ ਖੇਡ ਮੈਦਾਨ ਦਾ ਮੁੱਦਾ ਵੀ ਚੁੱਕਿਆ।

