ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਿਗਮ ਨੇ ਪਲਾਸਟਿਕ ਮੁਕਤ ਮੁਹਿੰਮ ਚਲਾਈ

ਪੱਤਰ ਪ੍ਰੇਰਕ ਚੰਡੀਗੜ੍ਹ, 18 ਜੂਨ ਨਗਰ ਨਿਗਮ ਚੰਡੀਗੜ੍ਹ ਵੱਲੋਂ ਅੱਜ ਐੱਨਜੀਓ ‘ਆਈ ਹੇਟ ਪੌਲੀਥੀਨ’ ਸਣੇ ਸੈਕਟਰ 31-ਸੀ ਅਤੇ ਸੈਕਟਰ-15 ਦੀਆਂ ਮਾਰਕੀਟ ਵੈੱਲਫੇਅਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ‘ਪਲਾਸਟਿਕ ਮੁਕਤ ਚੰਡੀਗੜ੍ਹ’ ਮੁਹਿੰਮ ਚਲਾਈ ਗਈ। ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਪੌਲੀਥੀਨ ਬੈਗਾਂ...
Advertisement

ਪੱਤਰ ਪ੍ਰੇਰਕ

ਚੰਡੀਗੜ੍ਹ, 18 ਜੂਨ

Advertisement

ਨਗਰ ਨਿਗਮ ਚੰਡੀਗੜ੍ਹ ਵੱਲੋਂ ਅੱਜ ਐੱਨਜੀਓ ‘ਆਈ ਹੇਟ ਪੌਲੀਥੀਨ’ ਸਣੇ ਸੈਕਟਰ 31-ਸੀ ਅਤੇ ਸੈਕਟਰ-15 ਦੀਆਂ ਮਾਰਕੀਟ ਵੈੱਲਫੇਅਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ‘ਪਲਾਸਟਿਕ ਮੁਕਤ ਚੰਡੀਗੜ੍ਹ’ ਮੁਹਿੰਮ ਚਲਾਈ ਗਈ। ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਪੌਲੀਥੀਨ ਬੈਗਾਂ ਦੀ ਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਸੀ। ਮਾਰਕੀਟਾਂ ਵਿੱਚ ਦੁਕਾਨਦਾਰਾਂ ਅਤੇ ਗਾਹਕਾਂ ਨੂੰ ਵਾਤਾਵਰਨ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਬੰਦ ਕਰਨ ਅਤੇ ਵਾਤਾਵਰਨ ਅਨੁਕੂਲ ਬੈਗਾਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

ਨਿਗਮ ਦੇ ਸੰਯੁਕਤ ਕਮਿਸ਼ਨਰ ਹਿਮਾਂਸ਼ੂ ਗੁਪਤਾ, ਐੱਨਜੀਓ ਦੇ ਮੈਂਬਰਾਂ ਤੇ ਮਾਰਕੀਟ ਦੇ ਆਗੂਆਂ ਨੇ ਦੁਕਾਨਦਾਰਾਂ, ਗਾਹਕਾਂ ਅਤੇ ਅਧਿਕਾਰੀਆਂ ਨੇ ਭਵਿੱਖ ਵਿੱਚ ਪਲਾਸਟਿਕ ਬੈਗਾਂ ਦੀ ਵਰਤੋਂ ਨਾ ਕਰਨ ਦਾ ਵਾਅਦਾ ਕਰਦੇ ਹੋਏ ਸਹੁੰ ਵੀ ਚੁਕਾਈ। ਨਗਰ ਨਿਗਮ ਅਧਿਕਾਰੀਆਂ ਨੇ ਕਿਹਾ ਕਿ ਇਹ ਮੁਹਿੰਮ ਸ਼ਹਿਰ ਨੂੰ ਸਾਫ਼, ਹਰਾ ਅਤੇ ਪਲਾਸਟਿਕ ਮੁਕਤ ਸ਼ਹਿਰ ਬਣਾਉਣ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ।

Advertisement