ਨਗਰ ਕੌਂਸਲ ਮੁਲਾਜ਼ਮਾਂ ਵੱਲੋਂ ਨਿੱਜੀਕਰਨ ਖ਼ਿਲਾਫ਼ ਹੜਤਾਲ ਜਾਰੀ
ਨਗਰ ਕੌਂਸਲ ਮੋਰਿੰਡਾ ਦੇ ਮੁਲਾਜ਼ਮਾਂ ਵੱਲੋਂ ਨਿੱਜੀਕਰਨ ਖ਼ਿਲਾਫ਼ ਅਤੇ ਪੱਕੇ ਕਰਨ ਸਣੇ ਹੋਰ ਮੰਗਾਂ ਲਈ ਕੌਂਸਲ ਦੇ ਕਾਰਜਸਾਧਕ ਅਫ਼ਸਰ ਦੇ ਦਫ਼ਤਰ ਅੱਗੇ ਸ਼ੁਰੂ ਕੀਤੀ ਗਈ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ। ਆਊਟਸੋਰਸ ਕਾਮਿਆ ਨੂੰ ਪੱਕਾ ਕਰਨ ਦੀ ਮੰਗ ਸਬੰਧੀ ਨਗਰ...
Advertisement
ਨਗਰ ਕੌਂਸਲ ਮੋਰਿੰਡਾ ਦੇ ਮੁਲਾਜ਼ਮਾਂ ਵੱਲੋਂ ਨਿੱਜੀਕਰਨ ਖ਼ਿਲਾਫ਼ ਅਤੇ ਪੱਕੇ ਕਰਨ ਸਣੇ ਹੋਰ ਮੰਗਾਂ ਲਈ ਕੌਂਸਲ ਦੇ ਕਾਰਜਸਾਧਕ ਅਫ਼ਸਰ ਦੇ ਦਫ਼ਤਰ ਅੱਗੇ ਸ਼ੁਰੂ ਕੀਤੀ ਗਈ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ। ਆਊਟਸੋਰਸ ਕਾਮਿਆ ਨੂੰ ਪੱਕਾ ਕਰਨ ਦੀ ਮੰਗ ਸਬੰਧੀ ਨਗਰ ਕੌਂਸਲ ਪ੍ਰਧਾਨ ਜਗਦੇਵ ਸਿੰਘ ਭਟੋਆ ਨੂੰ ਮੰਗ ਪੱਤਰ ਸੌਂਪਿਆ ਗਿਆ। ਮਿਉਂਸਿਪਲ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ ਗੜਾਂਗ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਦੀ ਪੂਰਤੀ ਤੱਕ ਹੜਤਾਲ ਜਾਰੀ ਰਹੇਗੀ। ਕੌਂਸਲ ਪ੍ਰਧਾਨ ਜਗਦੇਵ ਸਿੰਘ ਭਟੋਆ ਨੇ ਹੜਤਾਲੀ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮੰਗ ਪੱਤਰ ਨੂੰ ਹਲਕਾ ਵਿਧਾਇਕ ਚਰਨਜੀਤ ਸਿੰਘ ਕੋਲੋਂ ਸਿਫਾਰਸ਼ ਕਰਵਾ ਕੇ ਪੰਜਾਬ ਸਰਕਾਰ ਨੂੰ ਨਿੱਜੀਕਰਨ ਸਬੰਧੀ ਕਾਰਵਾਈ ਬੰਦ ਕਰਨ ਲਈ ਭੇਜ ਦੇਣਗੇ।
Advertisement
Advertisement