DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Municipal Council kurali: ਮੀਤ ਪ੍ਰਧਾਨ ਕਾਲੀਆ ਨੇ ਅਹੁਦਾ ਸੰਭਾਲਿਆ

ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਮੀਤ ਪ੍ਰਧਾਨ ਸ਼ਮ੍ਹਾਂ ਕਾਲੀਆ ਅਹੁਦਾ ਸੰਭਾਲਦੇ ਹੋਏ।
Advertisement

ਸਥਾਨਕ ਨਗਰ ਕੌਂਸਲ ਦੀ ਨਵੀਂ ਚੁਣੀ ਮੀਤ ਪ੍ਰਧਾਨ ਸ਼ਮ੍ਹਾਂ ਕਾਲੀਆ ਨੇ ਅੱਜ ਅਹੁਦਾ ਸੰਭਾਲ ਲਿਆ। ਅੱਜ ਕੌਂਸਲ ਵਿੱਚ ਹੋਏ ਸਮਾਗਮ ਦੌਰਾਨ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ ਕੇ ਅਤੇ ਹੋਰਨਾਂ ਕੌਂਸਲਰਾਂ ਤੋਂ ਇਲਾਵਾ ਸ਼ਹਿਰ ਦੇ ਪਤਵੰਤਿਆਂ ਨੇ ਸ਼ਿਰਕਤ ਕੀਤੀ। ਕੌਂਸਲ ਦੇ ਸਮੂਹ ਸਟਾਫ਼ ਵਲੋਂ ਕਾਰਜਸਾਧਕ ਅਫ਼ਸਰ ਰਜਨੀਸ਼ ਸੂਦ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਮੀਤ ਪ੍ਰਧਾਨ ਸ਼ਮ੍ਹਾਂ ਕਾਲੀਆ ਦਾ ਸਵਾਗਤ ਕੀਤਾ। ਕੌਂਸਲਰਾਂ, ਪਤਵੰਤਿਆਂ ਅਤੇ ਕੌਂਸਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸ਼ਮ੍ਹਾਂ ਕਾਲੀਆ ਨੇ ਮੀਤ ਪ੍ਰਧਾਨ ਦੀ ਕੁਰਸੀ ਸੰਭਾਲੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੇ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ ਉਹ ਉਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਸ਼ਮ੍ਹਾਂ ਕਾਲੀਆ ਨੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ। ਇਸ ਦੌਰਾਨ ਪਤਵੰਤਿਆਂ ਨੇ ਸਰੋਪੇ ਪਾ ਕੇ ਸ਼ਮ੍ਹਾਂ ਕਾਲੀਆ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ ਕੇ ਨੇ ਕਿਹਾ ਕਿ ਉਹ ਸਮੂਹ ਕੌਂਸਲਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਟੀਮ ਵਜੋਂ ਕੰਮ ਕਰਦੇ ਹੋਏ ਸ਼ਹਿਰ ਦੇ ਵਿਕਾਸ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਕੰਮ ਜੋ ਪਿਛਲੇ ਸਮੇਂ ਪਹਿਲ ਦੇ ਅਧਾਰ ’ਤੇ ਹੋਣੇ ਚਾਹੀਦੇ ਸਨ, ਹੁਣ ਹਰ ਸੰਭਵ ਯਤਨ ਕਰ ਕੇ ਕੀਤੇ ਜਾਣਗੇ। ਉਨ੍ਹਾਂ ਟੀਮ ਨੂੰ ਸ਼ਹਿਰ ਵਾਸੀਆਂ ਵਲੋਂ ਸੌਂਪੀ ਨਵੀਂ ਜ਼ਿੰਮੇਵਾਰੀ ਲਈ ਸਭਨਾਂ ਦਾ ਧੰਨਵਾਦ ਕੀਤਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨ ਦਾ ਵਾਅਦਾ ਕੀਤਾ। ਇਸ ਮੌਕੇ ਕੌਂਸਲਰ ਡਾ. ਅਸ਼ਵਨੀ ਸ਼ਰਮਾ, ਹੈਪੀ ਧੀਮਾਨ, ਰਮਾਕਾਂਤ ਕਾਲੀਆ, ਕੌਂਸਲਰ ਰਾਜੇਸ਼ ਰਾਠੌਰ, ਪਰਦੀਪ ਰੂੜਾ, ਵੀਨੂੰ ਕਾਲੀਆ, ਨੰਦੀ ਪਾਲ ਬਾਂਸਲ, ਰਾਣਾ ਸੁਖਵੀਰ ਸਿੰਘ, ਵਿਕਰਮ ਰਾਠੌਰ, ਗੁਰਸ਼ਰਨ ਸਿੰਘ ਬਿੰਦਰਖੀਆ, ਸੁਨੀਲ ਸ਼ਰਮਾ ਹਾਜ਼ਰ ਸਨ।

Advertisement
Advertisement
×