Municipal Council President: ਕੁਰਾਲੀ ਦੇ ਵਿਕਾਸ ਲਈ ਵੱਡਾ ਪੈਕੇਜ ਲਿਆਵਾਂਗੇ: ਓ ਕੇ
ਟੀਮ ਅਨਮੋਲ ਗਗਨ ਮਾਨ ਵੱਲੋਂ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ ਬਹਾਦਰ ਸਿੰਘ ਓ ਕੇ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ। ਮਾਰਕੀਟ ਕਮੇਟੀ ਦੇ ਚੇਅਰਮੈਨ ਹਰੀਸ਼ ਰਾਣਾ ਅਤੇ ਚੇਅਰਮੈਨ ਡੀ ਸੀ ਯੂ ਸਵਰਨ ਰਾਣਾ ਦੀ ਦੇਖ-ਰੇਖ ਹੋਏ ਸਮਾਗਮ ਵਿੱਚ ਕੌਂਸਲ ਪ੍ਰਧਾਨ...
ਟੀਮ ਅਨਮੋਲ ਗਗਨ ਮਾਨ ਵੱਲੋਂ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ ਬਹਾਦਰ ਸਿੰਘ ਓ ਕੇ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ। ਮਾਰਕੀਟ ਕਮੇਟੀ ਦੇ ਚੇਅਰਮੈਨ ਹਰੀਸ਼ ਰਾਣਾ ਅਤੇ ਚੇਅਰਮੈਨ ਡੀ ਸੀ ਯੂ ਸਵਰਨ ਰਾਣਾ ਦੀ ਦੇਖ-ਰੇਖ ਹੋਏ ਸਮਾਗਮ ਵਿੱਚ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ ਕੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸ੍ਰੀ ਓ ਕੇ ਨੇ ਕਿਹਾ ਕਿ ਸ਼ਹਿਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਜਾਇਜ਼ਾ ਲਿਆ ਜਾ ਰਿਹਾ ਹੈ। ਸ਼ਹਿਰ ਦੇ ਵਿਕਾਸ, ਸੁੰਦਰੀਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜਲਦੀ ਹੀ ਵਿਧਾਇਕਾ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰ ਕੇ ਸ਼ਹਿਰ ਲਈ ਵੱਡਾ ਪੈਕੇਜ ਲਿਆਂਦਾ ਜਾਵੇਗਾ। ਸਮਾਗਮ ਦੌਰਾਨ ਚੇਅਰਮੈਨ ਹਰੀਸ਼ ਰਾਣਾ ਤੇ ਹੋਰਨਾਂ ਸ਼ਹਿਰ ਵਾਸੀਆਂ ਨੇ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਹਰੀਮੋਹਨ, ਸੁਮੰਤ ਪੁਰੀ, ਸਤੀਸ਼ ਰਾਣਾ, ਅਜੇ ਸ਼ਰਮਾ, ਸ਼ਿਵਮ ਧੀਮਾਨ, ਪ੍ਰਸ਼ੋਤਮ ਰਾਣਾ, ਯਾਦਿੰਦਰ ਰਾਣਾ ਅਤੇ ਰਾਜ ਰਾਣੀ ਆਦਿ ਹਾਜ਼ਰ ਸਨ।

