DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Municipal Council: ਸਫ਼ਾਈ ਮੁਲਾਜ਼ਮਾਂ ਦੀ ਤਨਖ਼ਾਹ ਦੁੱਗਣੀ ਕਰਨ ਸਣੇ ਕਈ ਮਤੇ ਪਾਸ

ਨਗਰ ਕੌਂਸਲ ਦੀ ਨਵੀਂ ਕੌਂਸਲ ਬਣਨ ਤੋਂ ਬਾਅਦ ਅੱਜ ਪਹਿਲੀ ਮੀਟਿੰਗ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਕੌਂਸਲ ਹਾਊਸ ਦੀ ਪਹਿਲੀ ਮੀਟਿੰਗ ਅੱਜ ਹੰਗਾਮਾ ਭਰਪੂਰ ਰਹੀ। ਮੀਟਿੰਗ...

  • fb
  • twitter
  • whatsapp
  • whatsapp
featured-img featured-img
ਨਗਰ ਕੌਂਸਲ ਦੀ ਮੀਟਿੰਗ ਦੀ ਤਸਵੀਰ। -ਫੋਟੋ: ਰੂਬਲ
Advertisement

ਨਗਰ ਕੌਂਸਲ ਦੀ ਨਵੀਂ ਕੌਂਸਲ ਬਣਨ ਤੋਂ ਬਾਅਦ ਅੱਜ ਪਹਿਲੀ ਮੀਟਿੰਗ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਕੌਂਸਲ ਹਾਊਸ ਦੀ ਪਹਿਲੀ ਮੀਟਿੰਗ ਅੱਜ ਹੰਗਾਮਾ ਭਰਪੂਰ ਰਹੀ। ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕਈ ਅਹਿਮ ਮਤਿਆਂ ਨੂੰ ਮਨਜ਼ੂਰੀ ਦਿੱਤੀ ਗਈ। ਸਫ਼ਾਈ ਮੁਲਾਜ਼ਮਾਂ ਦੀ ਤਨਖ਼ਾਹ ਅਗਸਤ ਤੋਂ ਦੁੱਗਣੀ ਕਰਨ ਦੇ ਮਤੇ ’ਤੇ ਸੱਤਾ ਧਿਰ ਅਤੇ ਵਿਰੋਧੀ ਧਿਰ ਦੇ ਕੌਂਸਲਰਾਂ ਵਿਚਕਾਰ ਤਿੱਖੀ ਬਹਿਸ ਹੋਈ।

Advertisement

ਵਿਰੋਧੀ ਧਿਰ ਦੇ ਮੈਂਬਰਾਂ ਨੇ ਇਤਰਾਜ਼ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਤਨਖ਼ਾਹ ਨਾਲ ਸਬੰਧਤ ਮਤੇ ਬਾਰੇ ਉਨ੍ਹਾਂ ਨੂੰ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਮੰਗ ਕੀਤੀ ਕਿ ਮਤੇ ’ਤੇ ਫ਼ੈਸਲਾ ਲੈਣ ਤੋਂ ਪਹਿਲਾਂ ਵੱਖਰੀ ਮੀਟਿੰਗ ਕਰ ਕੇ ਵਿਸਥਾਰ ਨਾਲ ਚਰਚਾ ਕੀਤੀ ਜਾਵੇ। ਇਸ ਦੇ ਬਾਵਜੂਦ ਮਤੇ ’ਤੇ ਵੋਟਿੰਗ ਕਰਵਾਈ ਗਈ ਅਤੇ 15 ਤੋਂ ਵੱਧ ਮੈਂਬਰਾਂ ਦੀ ਹਮਾਇਤ ਨਾਲ ਮਤਾ ਪਾਸ ਕਰ ਦਿੱਤਾ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਸਣੇ 15 ਮੈਂਬਰਾਂ ਨੇ ਹੱਥ ਖੜ੍ਹੇ ਕਰ ਕੇ ਮਤੇ ਦੀ ਹਮਾਇਤ ਕੀਤੀ। ਮੀਟਿੰਗ ਵਿੱਚ ਵਾਰਡ ਨੰਬਰ 3 ਦੇ ਕੌਂਸਲਰ ਦੀਪਕ ਨੇਗੀ ਅਤੇ ਵਾਰਡ ਨੰਬਰ 22 ਦੀ ਕੌਂਸਲਰ ਬਬੀਤਾ ਸਾਂਗਵਾਨ ਗ਼ੈਰ-ਹਾਜ਼ਰ ਰਹੇ।

Advertisement

ਹਾਊਸ ਵਿੱਚ ਨਗਰ ਕੌਂਸਲ ਦੀ ਆਪਣੀ ਗਊਸ਼ਾਲਾ ਬਣਾਉਣ ਦੇ ਮਤੇ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ। ਗਊਸ਼ਾਲਾ ਲਈ ਥਾਂ ਨਿਰਧਾਰਤ ਕਰਨ ਅਤੇ ਹੋਰ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ।

Advertisement
×