DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਦੀ ਹਮਾਇਤ ਦਾ ਫ਼ੈਸਲਾ

ਜਥੇਬੰਦੀਆਂ ਨਾਲ ਗੱਲਬਾਤ ਦੇ ਦਰਵਾਜ਼ੇ ਖੋਲ੍ਹੇ ਪੰਜਾਬ ਸਰਕਾਰ

  • fb
  • twitter
  • whatsapp
  • whatsapp
featured-img featured-img
ਚਮਕੌਰ ਸਾਹਿਬ ਵਿੱਚ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਆਗੂ।
Advertisement
ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ, ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ, ਪ੍ਰੈੱਸ ਸਕੱਤਰ ਸਤਵਿੰਦਰ ਸਿੰਘ ਨੀਟਾ ਅਤੇ ਸਲਾਹਕਾਰ ਮਲਾਗਰ ਸਿੰਘ ਨੇ ਮੀਟਿੰਗ ਕਰਕੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਦੀ ਹੜਤਾਲ ਦੀ ਹਮਾਇਤ ਕਰਨ ਦਾ ਫ਼ੈਸਲਾ ਲਿਆ ਹੈ।

ਆਗੂਆਂ ਨੇ ਕਿਹਾ ਕਿ ਨਗਰ ਕੌਂਸਲ ਦੇ ਸਫਾਈ ਮਜ਼ਦੂਰਾਂ, ਡਰਾਈਵਰਾਂ ਅਤੇ ਸੀਵਰਮੈਨਾਂ ਨੇ ਪੰਜਾਬ ਸਰਕਾਰ ਵੱਲੋਂ ਠੇਕੇਦਾਰੀ ਪ੍ਰਥਾ ਤੇ ਸੋਲਡਵੇਸਟ ਮੈਨਜਮੈਂਟ ਕਮੇਟੀਆਂ ਦਿੱਲੀ ਦੀਆਂ ਕੰਪਨੀਆਂ ਰਾਹੀਂ ਮਸ਼ੀਨਰੀਕਰਨ ਕਰਕੇ ਮਜ਼ਦੂਰਾਂ ਦੀਆਂ ਘੱਟ ਤਨਖਾਹਾਂ ਤਹਿਤ ਆਰਥਿਕ ਤੇ ਮਾਨਸਿਕ ਲੁੱਟ ਕਰਨ ਦਾ ਜੋ ਮਨ ਬਣਾਇਆ ਹੈ, ਉਸ ਨੂੰ ਕਦੇ ਵੀ ਲਾਗੂ ਨਹੀ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 20 ਸਾਲਾਂ ਤੋਂ ਲਗਾਤਾਰ ਕੰਮ ਕਰਦੇ ਸਮੁੱਚੇ ਕੱਚੇ ਕਾਮਿਆਂ ਨੂੰ ਪੂਰੇ ਭੱਤਿਆਂ, ਪੈਨਸ਼ਨਰੀ ਲਾਭਾਂ ਤਹਿਤ ਪੱਕੇ ਕਰਨਾ, 15ਵੀਂ ਲੇਬਰ ਕਾਨਫਰੰਸ ਮੁਤਾਬਿਕ ਉਜਰਤਾਂ ਲਾਗੂ ਕਰਨੀਆਂ ਆਦਿ ਮੰਗਾਂ ਲਈ ਸਮੁੱਚੇ ਕਾਮੇ ਸਫਾਈ ਮਜ਼ਦੂਰ ਫੈਡਰੇਸ਼ਨਾਂ ਦੀ ਅਗਵਾਈ ਵਿੱਚ ਪਿਛਲੇ ਸਮੇਂ ਤੋਂ ਹੜਤਾਲ ਕਰਕੇ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਜਥੇਬੰਦੀਆਂ ਨਾਲ ਗੱਲਬਾਤ ਦੇ ਦਰਵਾਜ਼ੇ ਬੰਦ ਕੀਤੇ ਹੋਏ ਹਨ, ਜਿਸ ਕਾਰਨ ਉਹ ਪ੍ਰੇਸ਼ਾਨ ਹੋ ਰਹੇ ਹਨ। ਆਗੂਆਂ ਨੇ ਕਿਹਾ ਕਿ ਠੇਕੇਦਾਰੀ ਪ੍ਰਥਾ ਤੇ ਸੋਲਡ ਵੇਸਡ ਮੈਨਜਮੈਂਟ ਵਰਗੀਆਂ ਕੰਪਨੀਆਂ ਰਾਹੀਂ ਡੋਰ ਟੂ ਡੋਰ ਕਲੈਕਸ਼ਨ ਅਤੇ ਰਾਤ ਨੂੰ ਸਵੀਪਿੰਗ ਮਸ਼ੀਨਾਂ ਚਲਾ ਕੇ ਸਫਾਈ ਕੀਤੀਆਂ ਜਾਣਗੀਆਂ, ਜਿਸ ਤਹਿਤ ਜਿੱਥੇ ਹਜ਼ਾਰਾਂ ਸਫਾਈ ਮਜ਼ਦੂਰ ਬੇਰੁਜ਼ਗਾਰ ਹੋ ਜਾਣਗੇ, ਉੱਥੇ ਹੀ ਆਮ ਲੋਕਾਂ ’ਤੇ ਹੋਰ ਆਰਥਿਕ ਭਾਰ ਪਵੇਗਾ। ਆਗੂਆਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਮਸਲੇ ਹੱਲ ਕੀਤੇ ਜਾਣ। ਇਸ ਮੌਕੇ ਦਵਿੰਦਰ ਸਿੰਘ, ਸੁਰਿੰਦਰ ਸਿੰਘ, ਦਲਵੀਰ ਸਿੰਘ, ਹਰਮੀਤ ਸਿੰਘ, ਦਲਵੀਰ ਸਿੰਘ, ਗੁਲਾਬ ਚੰਦ ਚੌਹਾਨ, ਜਸਵੰਤ ਸਿੰਘ ਅਤੇ ਹਰਮੇਸ਼ ਕੁਮਾਰ ਹਾਜ਼ਰ ਸਨ।

Advertisement

Advertisement
×