ਕਤਲ ਮਾਮਲੇ ਦਾ ਮੁਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
ਇਥੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਪੰਜਾਬ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿੱਚ ਰਾਕੇਸ਼ ਕੁਮਾਰ ਉਰਫ ਗੱਗੀ ਦੇ ਕਤਲ ਮਾਮਲੇ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਕੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ...
Advertisement
ਇਥੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਪੰਜਾਬ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿੱਚ ਰਾਕੇਸ਼ ਕੁਮਾਰ ਉਰਫ ਗੱਗੀ ਦੇ ਕਤਲ ਮਾਮਲੇ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਕੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਸਣੇ ਛੇ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਪਨ ਕੁਮਾਰ ਵਾਸੀ ਬੱਸੀ ਮੁੱਡਾ, ਬਾਗਪੁਰ ਮੰਦਰ, ਹੁਸ਼ਿਆਰਪੁਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਏਜੀਟੀਐੱਫ ਦੀਆਂ ਪੁਲੀਸ ਟੀਮਾਂ ਨੇ ਮੁਲਜ਼ਮ ਨੂੰ ਖਰੜ ਦੇ ਪਿੰਡ ਖਾਨਪੁਰ ਨੇੜਿਓਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ, ਖਰੜ ਸਿਟੀ ਥਾਣੇ ਵਿਚ ਨਵਾਂ ਮਾਮਲਾ ਕੇਸ ਦਰਜ ਕੀਤਾ ਗਿਆ ਹੈ।
Advertisement
Advertisement
×