ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਤਿੰਨ ਸਾਲ ਪੁਰਾਣੇ ਇਕ ਲੜਕੀ ਦੇ ਕਤਲ ਦੇ ਮਾਮਲੇ ਵਿਚ ਰਸ਼ਪ੍ਰੀਤ ਸਿੰਘ ਨਾਮ ਦੇ ਵਿਅਕਤੀ ਨੂੰ ਉਮਰਕੈਦ ਦੀ ਸਜ਼ਾ ਅਤੇ 40 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ।ਜਾਣਕਾਰੀ ਅਨੁਸਾਰ ਮੁਹਾਲੀ ਵਿੱਚ ਇਕ ਪੀਜੀ ਵਿਚ ਰਹਿਣ ਵਾਲੀ ਲੜਕੀ ਨਵੰਬਰ 2022 ਅਚਾਨਕ ਗੁਮਸ਼ੁਦਾ ਹੋ ਗਈ ਸੀ ਅਤੇ ਅਗਲੇ ਦਿਨ ਉਸ ਦੀ ਲਾਸ਼ ਸੋਹਾਣਾ ਦੇ ਛੱਪੜ ਨੇੜਿਓਂ ਬਰਾਮਦ ਹੋਈ ਸੀ, ਜਿਸ ਤੋਂ ਬਾਅਦ ਥਾਣਾ ਸੋਹਾਣਾ ਦੀ ਪੁਲੀਸ ਨੇ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਅਧਾਰ ’ਤੇ ਕੇਸ ਦਰਜ ਕੀਤਾ ਸੀ। ਪੁਲੀਸ ਜਾਂਚ ਦੌਰਾਨ ਇਸ ਮਾਮਲੇ ਵਿੱਚ ਮੁਹਾਲੀ ਦੇ ਇਕ ਪਿੰਡ ਰਹਿਣ ਵਾਲੇ ਰਸ਼ਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤੀ ਕਾਰਵਾਈ ਦੌਰਾਨ ਇਸਤਗਾਸਾ ਪੱਖ ਤੇ ਬਚਾਅ ਦੀਆਂ ਦਲੀਲਾਂ ਸੁਣਨ ਤੋਂ ਰਸ਼ਪ੍ਰੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।