DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਤਲ ਮਾਮਲਾ: ਪਰਿਵਾਰ ਵੱਲੋਂ ਮੋਰਿੰਡਾ ਥਾਣੇ ਅੱਗੇ ਧਰਨਾ

ਮੁੱਖ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਹਫ਼ਤੇ ਦਾ ਅਲਟੀਮੇਟਮ; ਇਨਸਾਫ਼ ਨਾ ਮਿਲਣ ’ਤੇ ਮਾਂ ਵੱਲੋਂ ਖ਼ੁਦਕੁਸ਼ੀ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਮੋਰਿੰਡਾ ਥਾਣੇ ਅੱਗੇ ਨਾਅਰੇਬਾਜ਼ੀ ਕਰਦਾ ਹੋਇਆ ਪੀੜਤ ਪਰਿਵਾਰ ਅਤੇ ਪਿੰਡ ਵਾਸੀ।
Advertisement

ਇੱਥੋਂ ਨੇੜਲੇ ਪਿੰਡ ਸਰਹਾਣਾ ਦੇ ਅਜੈ ਕੁਮਾਰ ਦੇ ਕਤਲ ਅਤੇ ਉਸ ਦੇ ਦੋ ਸਾਥੀਆਂ ’ਤੇ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਮੁੱਖ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਮੋਰਿੰਡਾ ਥਾਣੇ ਅੱਗੇ ਧਰਨਾ ਦਿੱਤਾ।

ਕਰੀਬ ਡੇਢ ਤੋਂ ਦੋ ਘੰਟੇ ਤੱਕ ਚੱਲੇ ਇਸ ਧਰਨੇ ਕਾਰਨ ਮੋਰਿੰਡਾ-ਖਰੜ-ਚੰਡੀਗੜ੍ਹ ਅਤੇ ਕੁਰਾਲੀ-ਰੋਪੜ ਮਾਰਗਾਂ ’ਤੇ ਆਵਾਜਾਈ ਪ੍ਰਭਾਵਿਤ ਹੋਈ।

Advertisement

ਅਜੈ ਕੁਮਾਰ ਦੇ ਚਾਚਾ ਮਨਦੀਪ ਕੁਮਾਰ ਅਤੇ ਜ਼ਖ਼ਮੀ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ 30 ਅਗਸਤ ਦੀ ਰਾਤ ਨੂੰ ਹੋਈ ਗੈਂਗਵਾਰ ਸਬੰਧੀ ਥਾਣਾ ਮੋਰਿੰਡਾ ਵਿੱਚ ਐੱਫ ਆਈ ਆਰ ਨੰਬਰ 114 ਤਹਿਤ ਅੱਠ ਨਾਮਜ਼ਦ ਅਤੇ ਕਰੀਬ ਦਸ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਪ੍ਰਭਾਵਸ਼ਾਲੀ ਮੁਲਜ਼ਮਾਂ ਨੂੰ ਕਥਿਤ ਤੌਰ ’ਤੇ ਪੈਸਿਆਂ ਦੇ ਲੈਣ-ਦੇਣ ਕਾਰਨ ਕੇਸ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਪਰਿਵਾਰ ਨੇ ਦਾਅਵਾ ਕੀਤਾ ਕਿ ਅਜੈ ਦੀ ਮੌਤ ਗੋਲੀ ਲੱਗਣ ਨਾਲ ਹੋਈ, ਜਦਕਿ ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦਾ ਕਾਰਨ ਤੇਜ਼ਧਾਰ ਹਥਿਆਰ ਦੱਸਿਆ ਗਿਆ ਹੈ।

Advertisement

ਅਜੈ ਦੀ ਮਾਤਾ ਨੇ ਚਿਤਾਵਨੀ ਦਿੱਤੀ ਕਿ ਜੇ ਇੱਕ ਹਫ਼ਤੇ ਅੰਦਰ ਮੁੱਖ ਮੁਲਜ਼ਮ ਗ੍ਰਿਫ਼ਤਾਰ ਨਾ ਕੀਤੇ ਗਏ ਤਾਂ ਉਹ ਥਾਣੇ ਅੱਗੇ ਖ਼ੁਦਕੁਸ਼ੀ ਕਰ ਲਵੇਗੀ।

ਪੁਲੀਸ ਅਧਿਕਾਰੀਆਂ ਨੇ ਕਾਰਵਾਈ ਦਾ ਭਰੋਸਾ ਦਿੱਤਾ

ਐੱਸ ਐੱਚ ਓ ਸਿਟੀ ਇੰਸਪੈਕਟਰ ਗਗਨਦੀਪ ਸਿੰਘ ਅਤੇ ਐੱਸ ਐੱਚ ਓ ਸਦਰ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਅੱਠ ਨਾਮਜ਼ਦ ਮੁਲਜ਼ਮਾਂ ਵਿੱਚੋਂ ਪੰਜ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਵਾਰਦਾਤ ਵਿੱਚ ਵਰਤੀ ਥਾਰ ਗੱਡੀ ਵੀ ਕਬਜ਼ੇ ਵਿੱਚ ਲੈ ਲਈ ਗਈ ਹੈ। ਉਨ੍ਹਾਂ ਰਿਸ਼ਵਤ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਬਾਕੀ ਤਿੰਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਹਥਿਆਰ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾ ਰਿਹਾ ਹੈ। ਪੁਲੀਸ ਦੇ ਭਰੋਸੇ ਮਗਰੋਂ ਧਰਨਾ ਸਮਾਪਤ ਕਰ ਦਿੱਤਾ ਗਿਆ।

Advertisement
×