ਹੱਲੋਮਾਜਰਾ ਵਿੱਚ ਬੱਚੀ ਦੀ ਹੱਤਿਆ; ਜਬਰ-ਜਨਾਹ ਦਾ ਸ਼ੱਕ

ਪੁਲੀਸ ਨੇ ਗੁਆਂਢ ਵਿੱਚ ਰਹਿੰਦੇ ਨਾਬਾਲਗ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਆਰੰਭੀ

ਹੱਲੋਮਾਜਰਾ ਵਿੱਚ ਬੱਚੀ ਦੀ ਹੱਤਿਆ; ਜਬਰ-ਜਨਾਹ ਦਾ ਸ਼ੱਕ

ਚੰਡੀਗੜ੍ਹ ਦੇ ਹੱਲੋਮਾਜਰਾ ਚੌਕ ’ਤੇ ਪਿੰਡ ਵਾਸੀਆਂ ਵੱਲੋਂ ਲਗਾਏ ਜਾਮ ਦੌਰਾਨ ਰੋਕੇ ਗਏ ਵਾਹਨ। -ਫੋਟੋ: ਵਿੱਕੀ ਘਾਰੂ

* ਪਰਿਵਾਰਕ ਮੈਂਬਰਾਂ ਨੇ ਪੁਲੀਸ ਦੀ ਕਾਰਵਾਈ ’ਤੇ ਅਸੰਤੁਸ਼ਟੀ ਜਤਾਈ ਤੇ ਆਵਾਜਾਈ ਰੋਕੀ

* ਬੱਚੀ ਦੀ ਲਾਸ਼ ਸ਼ਮਸ਼ਾਨਘਾਟ ਨੇੜਿਓਂ ਜੰਗਲੀ ਇਲਾਕੇ ਵਿੱਚੋਂ ਮਿਲੀ

ਆਤਿਸ਼ ਗੁਪਤਾ

ਚੰਡੀਗੜ੍ਹ, 6 ਮਾਰਚ

ਇਥੋਂ ਦੇ ਪਿੰਡ ਹੱਲੋਮਾਜਰਾ ਵਿੱਚ 6 ਸਾਲਾਂ ਦੀ ਬੱਚੀ ਦੀ ਹੱਤਿਆ ਕਰ ਦਿੱਤੀ ਗਈ ਹੈ। ਇਹ ਹੱਤਿਆ ਪੱਥਰ ਮਾਰ ਕੇ ਕੀਤੀ ਗਈ। ਉਸ ਦੀ ਲਾਸ਼ ਸ਼ਮਸ਼ਾਨਘਾਟ ਦੇ ਨਜ਼ਦੀਕ ਜੰਗਲੀ ਇਲਾਕੇ ਵਿੱਚੋਂ ਅਰਧ-ਨੰਗੀ ਹਾਲਤ ਵਿੱਚ ਮਿਲੀ ਹੈ। ਮੁੱਢਲੀ ਜਾਂਚ ਵਿੱਚ ਲੜਕੀ ਨਾਲ ਜਬਰ-ਜਨਾਹ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਵਿੱਚ ਰਖਵਾ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਦਿਨ ਭਰ ਚਲੀ ਪੜਤਾਲ ਤੋਂ ਬਾਅਦ ਪੁਲੀਸ ਨੇ ਮ੍ਰਿਤਕ ਬੱਚੀ ਦੇ ਗੁਆਂਢ ਵਿੱਚ ਰਹਿੰਦੇ ਨਾਬਾਲਗ ਲੜਕੇ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਸ ਨੂੰ ਜੁਵੇਨਾਈਲ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਘਟਨਾ ਕਾਰਨ ਰੋਹ ਵਿੱਚ ਆਏ ਪੀੜਤ ਪਰਿਵਾਰ ਨੇ ਦੇਰ ਸ਼ਾਮ ਹੱਲੋਮਾਜਰਾ ਚੌਕ ’ਤੇ ਧਰਨਾ ਦੇ ਦਿੱਤਾ। ਇਸ ਕਾਰਨ ਚੰਡੀਗੜ੍ਹ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਲੋਕ ਜਾਮ ਵਿੱਚ ਫਸ ਗਏ। ਮ੍ਰਿਤਕ ਬੱਚੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਲੜਕੀ ਸਰਕਾਰੀ ਸਕੂਲ ਵਿੱਚ ਨਰਸਰੀ ਜਮਾਤ ਵਿੱਚ ਪੜ੍ਹਦੀ ਸੀ। ਉਹ ਲੰਘੀ ਸ਼ਾਮ ਟਿਊਸ਼ਨ ਲਈ ਗਈ ਸੀ ਪਰ ਟਿਊਸ਼ਨ ’ਤੇ ਨਹੀਂ ਪਹੁੰਚੀ। ਇਸ ਬਾਰੇ ਜਾਣਕਾਰੀ ਮਿਲਦੇ ਹੀ ਪਰਿਵਾਰਕ ਮੈਂਬਰਾਂ ਨੇ ਲੜਕੀ ਦੀ ਭਾਲ ਸ਼ੁਰੂ ਕੀਤੀ ਪਰ ਉਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਪੀੜਤ ਪਰਿਵਾਰ ਨੇ ਇਸ ਬਾਰੇ ਥਾਣਾ ਸੈਕਟਰ-31 ਦੀ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਨੇ ਇਸ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਸ਼ੁਰੂ ਕੀਤੀ। ਪੁਲੀਸ ਅਤੇ ਪੀੜਤ ਪਰਿਵਾਰ ਨੇ ਜੰਗਲੀ ਇਲਾਕੇ ਵਿੱਚ ਸਾਰੀ ਰਾਤ ਭਾਲ ਕੀਤੀ ਪਰ ਕੁਝ ਪਤਾ ਨਹੀਂ ਲੱਗਿਆ। ਸਵੇਰੇ 7 ਵਜੇ ਦੇ ਕਰੀਬ ਬੱਚੀ ਦੀ ਲਾਸ਼ ਸ਼ਮਸ਼ਾਨਘਾਟ ਦੇ ਨਜ਼ਦੀਕ ਜੰਗਲ ਦੇ ਇਲਾਕੇ ਵਿੱਚੋਂ ਅਰਧ ਨੰਗੀ ਹਾਲਤ ਵਿੱਚ ਬਰਾਮਦ ਹੋਈ। ਮੁੱਢਲੀ ਜਾਂਚ ਵਿੱਚ ਇਸ ਕੇਸ ਨੂੰ ਜਬਰ-ਜਨਾਹ ਅਤੇ ਹੱਤਿਆ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।

ਥਾਣਾ ਸੈਕਟਰ-31 ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ ਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਗਈ ਹੈ। ਇਸ ਦੌਰਾਨ ਪੀੜਤ ਪਰਿਵਾਰ ਦੇ ਗੁਆਂਢ ਵਿੱਚ ਰਹਿੰਦੇ ਨਾਬਾਲਗ ਲੜਕੇ ’ਤੇ ਸ਼ੱਕ ਜਤਾਇਆ ਗਿਆ। ਪੁਲੀਸ ਨੇ ਪੁੱਛ-ਗਿੱਛ ਕਰਦਿਆਂ ਉਸ ਨੂੰ ਹਿਰਾਸਤ ਵਿੰਚ ਲੈ ਲਿਆ। ਇਸ ਗੱਲ ਦੀ ਪੁਸ਼ਟੀ ਥਾਣਾ ਸੈਕਟਰ-31 ਦੇ ਐੱਸਐੱਚਓ ਨਰਿੰਦਰ ਪਟਿਆਲ ਵੱਲੋਂ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਚੀ ਦਾ ਪਿਤਾ ਦਿਹਾੜੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਮਹਿਲਾਵਾਂ ਖ਼ਿਲਾਫ਼ ਅੱਤਿਆਚਾਰ ਦੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸੇ ਦੌਰਾਨ ਪੁਲੀਸ ਨੇ ਵੀ ਚੌਕਸੀ ਵਧਾ ਦਿੱਤੀ ਹੈ।

ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ

ਪੀੜਤ ਪਰਿਵਾਰ ਨੇ ਪੁਲੀਸ ਕਾਰਵਾਈ ਨੂੰ ਇਨਸਾਫ ਦੀ ਮੰਗ ਕਰਦਿਆਂ ਦੇਰ ਸ਼ਾਮ ਹੱਲੋਮਾਜਰਾ ਚੌਕ ਨੂੰ ਜਾਮ ਕਰ ਦਿੱਤਾ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਪੁਲੀਸ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਸੜਕ ’ਤੇ ਦਿੱਤੇ ਧਰਨੇ ਕਾਰਨ ਜ਼ੀਰਕਪੁਰ, ਪੰਚਕੂਲਾ, ਮਨੀਮਾਜਰਾ ਤੋਂ ਚੰਡੀਗੜ੍ਹ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਦਿਕੱਤਾ ਦਾ ਸਾਹਮਣਾ ਕਰਨਾ ਪਿਆ। ਪੁਲੀਸ ਦੇਰ ਰਾਤ ਖਬਰ ਲਿਖੇ ਜਾਣ ਤੱਕ ਪੀੜਤ ਪਰਿਵਾਰ ਨੂੰ ਇਨਸਾਫ ਦਾ ਭਰੋਸਾ ਦੇ ਕੇ ਧਰਨਾ ਖਤਮ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਸੀ।

ਜਾਮ ਕਾਰਨ ਰਾਹਗੀਰਾਂ ਨੂੰ ਦਿੱਕਤਾਂ ਪੇਸ਼ ਆਈਆਂ

ਬੱਚੀ ਦੀ ਹੱਤਿਆ ਕਾਰਨ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਸ਼ਾਮ 4 ਵਜੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਤੇ ਹੱਲੋਮਾਜਰਾ ਚੌਕ ’ਤੇ ਆਵਾਜਾਈ ਰੋਕ ਦਿੱਤੀ। ਇਸ ਕਰਕੇ ਸ਼ਹਿਰ ਵਿੱਚ ਕਈ ਕਿੱਲੋਮੀਟਰ ਲੰਬਾ ਜਾਮ ਲੱਗ ਗਿਆ। ਦੇਰ ਰਾਤ ਪੁਲੀਸ ਨੇ ਸੜਕ ਦਾ ਇਕ ਹਿੱਸਾ ਖੋਲ੍ਹ ਕੇ ਆਵਾਜਾਈ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਜੋ ਲੋਕਾਂ ਰਾਹਤ ਦਿੱਤੀ ਜਾ ਸਕੇ। ਇਸ ਮੰਤਵ ਲਈ ਵੱਡੀ ਗਿਣਤੀ ਵਿੱਚ ਪੁਲੀਸ ਜਵਾਨ ਵੀ ਤਾਇਨਾਤ ਕਰ ਦਿੱਤਾ ਗਏ। ਇਸੇ ਦੌਰਾਨ ਪੁਲੀਸ ਅਧਿਕਾਰੀ ਪੀੜਤ ਪਰਿਵਾਰ ਨੂੰ ਸਮਝਾਉਣ ਵਿੱਚ ਜੁੱਟੇ ਰਹੇ ਤੇ ਜਾਮ ਖੋਲ੍ਹਣ ਦੀ ਅਪੀਲ ਕਰਦੇ ਰਹੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All