ਫਾਇਨਾਂਸਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ : The Tribune India

ਫਾਇਨਾਂਸਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪਿੰਡ ਬੜਮਾਜਰਾ ’ਚ ਵਾਪਰੀ ਘਟਨਾ; ਪੈਸਿਆਂ ਦਾ ਲੈਣ-ਦੇਣ ਬਣਿਆ ਘਟਨਾ ਦਾ ਕਾਰਨ

ਫਾਇਨਾਂਸਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬੜਮਾਜਰਾ ਵਿੱਚ ਘਟਨਾ ਸਥਾਨ ’ਤੇ ਜਾਂਚ ਕਰਦੀ ਹੋਈ ਪੁਲੀਸ ਦੀ ਟੀਮ। -ਫੋਟੋ: ਵਿੱਕੀ ਘਾਰੂ

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 17 ਅਗਸਤ

ਇਥੇ ਪਿੰਡ ਬੜਮਾਜਰਾ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਬੰਟੀ ਸ਼ਰਮਾ (26) ਪੁੱਤਰ ਦੇਵਰਾਜ ਸ਼ਰਮਾ ਵਜੋਂ ਹੋਈ ਹੈ। ਉਹ ਫਾਈਨਾਂਸ ਦਾ ਕੰਮ ਕਰਦਾ ਸੀ। ਇਸ ਘਟਨਾ ਦੇ ਤਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਜੁੜ ਰਹੇ ਹਨ। ਪੁਲੀਸ ਅਨੁਸਾਰ ਮ੍ਰਿਤਕ ਨੌਜਵਾਨ ਦੇ ਸਾਥੀ ਜੌਕਰ ਦੇ ਲਾਰੈਂਸ ਬਿਸ਼ਨੋਈ ਨਾਲ ਸਬੰਧਾਂ ਬਾਰੇ ਪਤਾ ਲੱਗਾ ਹੈ। ਇਹ ਘਟਨਾ ਲੰਘੀ ਰਾਤ ਸਾਢੇ 10 ਵਜੇ ਵਾਪਰੀ ਦੱਸੀ ਜਾ ਰਹੀ ਹੈ। ਅਣਪਛਾਤੇ ਹਮਲਾਵਰਾਂ ਵੱਲੋਂ ਬੰਟੀ ਨੂੰ ਕਿਰਪਾਨਾਂ, ਲੋਹੇ ਦੀਆਂ ਰਾਡਾਂ ਅਤੇ ਇੱਟਾਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ।

ਹਾਲਾਂਕਿ ਬੰਟੀ ਨੇ ਆਪਣੀ ਜਾਨ ਬਚਾਉਣ ਲਈ ਕਾਰ ’ਚੋਂ ਬਾਹਰ ਆ ਕੇ ਗੁਰੂ ਨਾਨਕ ਕਲੋਨੀ ਵੱਲ ਭੱਜਣ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਹਮਲਾਵਰਾਂ ਨੇ ਉਸ ਦਾ ਪਿੱਛਾ ਕਰਕੇ ਰਸਤੇ ਵਿੱਚ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੇਰ ਰਾਤ ਉਸ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ ਪ੍ਰੰਤੂ ਡਾਕਟਰਾਂ ਨੇ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਪ੍ਰੰਤੂ ਪੀਜੀਆਈ ਦੇ ਡਾਕਟਰਾਂ ਨੇ ਬੰਟੀ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਨੌਜਵਾਨ ਦੀ ਮਾਂ ਮਮਤਾ ਰਾਣੀ ਅਤੇ ਭੈਣ ਨੇਹਾ ਨੇ ਦੱਸਿਆ ਕਿ ਬੀਤੀ ਰਾਤ ਬੰਟੀ ਘਰ ਵਿੱਚ ਹੀ ਸੀ। ਬੰਟੀ ਨੂੰ ਉਸ ਦੇ ਦੋਸਤ ਦਾ ਫੋਨ ਆਇਆ ਕਿ ਉਸ ਦੀ ਅਣਪਛਾਤੇ ਲੋਕ ਕੁੱਟਮਾਰ ਕਰ ਰਹੇ ਹਨ ਤਾਂ ਬੰਟੀ ਆਪਣੇ ਇਕ ਹੋਰ ਦੋਸਤ ਨਾਲ ਕਾਰ ਵਿੱਚ ਘਰੋਂ ਚਲਾ ਗਿਆ। ਜਿੱਥੇ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਬੰਟੀ ਦੀ ਮਾਂ ਮਮਤਾ ਨੇ ਦੱਸਿਆ ਕਿ ਮਿੱਤਲ ਨਾਂ ਦੇ ਵਿਅਕਤੀ ਨੇ ਉਸ ਤੋਂ ਵਿਆਜ ’ਤੇ ਪੈਸੇ ਲਏ ਸਨ। ਹੁਣ ਜਦੋਂ ਬੰਟੀ ਨੇ ਪੈਸੇ ਵਾਪਸ ਮੰਗੇ ਤਾਂ ਮਿੱਤਲ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਪੀੜਤ ਪਰਿਵਾਰ ਨੇ ਖ਼ਦਸ਼ਾ ਪ੍ਰਗਟ ਕੀਤਾ ਕਿ ਮਿੱਤਲ ਦੇ ਦੋਸਤ ਕਾਲੀ ਸ਼ੂਟਰ ਨਾਮ ਦੇ ਗੈਂਗਸਟਰ ਵੱਲੋਂ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਫੋਨ ’ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਕਿ ਮਿੱਤਲ ਤੋਂ ਪੈਸੇ ਨਾ ਮੰਗੇ ਜਾਣ, ਵਰਨਾ ਬੰਟੀ ਨੂੰ ਜਾਨ ਤੋਂ ਮਾਰ ਦੇਵਾਂਗੇ। ਇਸ ਦੀ ਰਿਕਾਰਡਿੰਗ ਵੀ ਉਨ੍ਹਾਂ ਕੋਲ ਮੌਜੂਦ ਹੈ। ਇਸ ਸਬੰਧੀ ਉਨ੍ਹਾਂ ਨੇ ਬਲੌਂਗੀ ਥਾਣੇ ਵਿੱਚ ਸ਼ਿਕਾਇਤ ਦਿੱਤੀ ਸੀ ਪਰ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਬੰਟੀ ਦੀ ਮਾਂ ਨੇ ਕਿਹਾ ਕਿ ਪੁਲੀਸ ਦੀ ਢਿੱਲੀ ਕਾਰਵਾਈ ਕਾਰਨ ਉਸ ਦੇ ਪੁੱਤ ਦੀ ਜਾਨ ਗਈ ਹੈ। ਜਦੋਂਕਿ ਥਾਣਾ ਮੁਖੀ ਪੀਐਸ ਗਰੇਵਾਲ ਦਾ ਕਹਿਣਾ ਹੈ ਕਿ ਕਾਲੀ ਸ਼ੂਟਰ ਵੱਲੋਂ ਧਮਕੀਆਂ ਦੇਣ ਬਾਰੇ ਬੰਟੀ ਦੇ ਪਰਿਵਾਰ ਨੇ ਪੁਲੀਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਬੰਟੀ ਸ਼ਰਮਾ ਦਾ ਰਾਤ ਲੜਾਈ ਝਗੜਾ ਹੋਇਆ ਸੀ, ਜਿਸ ਵਿੱਚ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All