ਪ੍ਰੇਮਿਕਾ ਦਾ ਕਤਲ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 26 ਜੂਨ ਚੰਡੀਗੜ੍ਹ ਦੇ ਸੈਕਟਰ-45 ਦੇ ਬੁੜੈਲ ਵਿੱਚ ਪ੍ਰੇਮੀ ਵੱਲੋਂ ਪ੍ਰੇਮਿਕਾ ਦਾ ਕਤਲ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-34 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੂਨ
Advertisement
ਚੰਡੀਗੜ੍ਹ ਦੇ ਸੈਕਟਰ-45 ਦੇ ਬੁੜੈਲ ਵਿੱਚ ਪ੍ਰੇਮੀ ਵੱਲੋਂ ਪ੍ਰੇਮਿਕਾ ਦਾ ਕਤਲ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-34 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਮ੍ਰਿਤਕਾ ਦੀ ਭੈਣ ਦੀ ਸ਼ਿਕਾਇਤ ਦੇ ਆਧਾਰ ’ਤੇ ਸ਼ੰਕਰ ਵਾਸੀ ਬੁੜੈਲ ਵਿਰੁੱਧ ਦਰਜ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਤੋਂ ਸ਼ੰਕਰ ਫ਼ਰਾਰ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ ਲੰਘੇ ਦਿਨ ਪੁਲੀਸ ਨੂੰ ਬੁੜੈਲ ਵਿੱਚੋਂ ਔਰਤ ਦੀ ਲਾਸ਼ ਬਰਾਮਦ ਹੋਈ ਸੀ। ਉਸ ਦੇ ਸਿਰ ਤੋਂ ਖੂਨ ਨਿੱਕਲ ਰਿਹਾ ਸੀ ਅਤੇ ਘਰ ਵਿੱਚ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਉਹ ਔਰਤ ਸ਼ੰਕਰ ਨਾਮ ਦੇ ਵਿਅਕਤੀ ਨਾਲ ਰਹਿੰਦੀ ਸੀ, ਜਿਨ੍ਹਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਤੋਂ ਬਾਅਦ ਸ਼ੰਕਰ ਉਸ ਦਾ ਕਤਲ ਕਰ ਕੇ ਫ਼ਰਾਰ ਹੋ ਗਿਆ ਹੈ। ਥਾਣਾ ਸੈਕਟਰ-34 ਦੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
×