ਸੰਗੀਤ ਸਮਰਾਟ ਚਰਨਜੀਤ ਅਹੂਜਾ ਨਹੀਂ ਰਹੇ
ਸੰਗੀਤ ਸਮਰਾਟ ਚਰਨਜੀਤ ਅਹੂਜਾ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਆਖਰੀ ਸਾਹ ਮੁਹਾਲੀ ਵਿਚ ਆਪਣੇ ਘਰ ਵਿੱਚ ਲਏ। ਉਹ ਪਿਛਲੇ ਕੁਝ ਸਾਲਾਂ ਤੋਂ ਕੈਂਸਰ ਤੋਂ ਪੀੜਤ ਸਨ ਜਿਨ੍ਹਾਂ ਦਾ ਪੀਜੀਆਈ ਤੋਂ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੇ ਚਾਰ ਬੇਟੇ ਸੰਗੀਤ...
Advertisement
ਸੰਗੀਤ ਸਮਰਾਟ ਚਰਨਜੀਤ ਅਹੂਜਾ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਆਖਰੀ ਸਾਹ ਮੁਹਾਲੀ ਵਿਚ ਆਪਣੇ ਘਰ ਵਿੱਚ ਲਏ। ਉਹ ਪਿਛਲੇ ਕੁਝ ਸਾਲਾਂ ਤੋਂ ਕੈਂਸਰ ਤੋਂ ਪੀੜਤ ਸਨ ਜਿਨ੍ਹਾਂ ਦਾ ਪੀਜੀਆਈ ਤੋਂ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੇ ਚਾਰ ਬੇਟੇ ਸੰਗੀਤ ਇੰਡਸਟਰੀ ਨਾਲ ਹੀ ਜੁੜੇ ਹੋਏ ਹਨ। ਚਰਨਜੀਤ ਅਹੂਜਾ ਨੇ ਆਪਣੇ ਜੀਵਨ ਕਾਲ ਦੌਰਾਨ ਆਪਣੀਆਂ ਸੰਗੀਤਕ ਧੁਨਾਂ ਨਾਲ ਕਈ ਕਲਾਕਾਰਾਂ ਨੂੰ ਪ੍ਰਸਿੱਧੀ ’ਤੇ ਪਹੁੰਚਾਇਆ। ਉਨ੍ਹਾਂ ਦੀ ਮੌਤ ’ਤੇ ਗਾਇਕ ਸੁਰਜੀਤ ਖਾਨ, ਬਾਈ ਹਰਦੀਪ, ਸਤਵਿੰਦਰ ਬੁੱਗਾ, ਗੁਰ ਕ੍ਰਿਪਾਲ ਸੂਰਾਪੁਰੀ, ਸੂਫੀ ਬਲਬੀਰ, ਜੈਲੀ, ਆਰ ਦੀਪ ਰਮਨ, ਭੁਪਿੰਦਰ ਬੱਬਲ, ਬਿਲ ਸਿੰਘ ਅਤੇ ਹੋਰ ਕਲਾਕਾਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Advertisement
Advertisement
×