ਗੋਲੀਬਾਰੀ ਮਾਮਲੇ ’ਚ ਮੁਜ਼ਲਮ ਕਾਬੂ
ਮੁਹਾਲੀ ਦੇ ਫੇਜ਼ ਪਹਿਲਾ ਵਿੱਚ ਭਾਜਪਾ ਆਗੂ ਗੁਰਦੀਪ ਸਿੰਘ ਦੇ ਘਰ ਖੜ੍ਹੀ ਥਾਰ ਉੱਤੇ ਗੋਲੀਆਂ ਚਲਾਉਣ ਅਤੇ ਥਾਰ ਦੀ ਭੰਨ-ਤੋੜ ਕਰਨ ਦੇ ਮਾਮਲੇ ਵਿਚ ਪੁਲੀਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਵਿਅਕਤੀ ਨੇ ਚਿੱਟੇ ਰੰਗ...
Advertisement
ਮੁਹਾਲੀ ਦੇ ਫੇਜ਼ ਪਹਿਲਾ ਵਿੱਚ ਭਾਜਪਾ ਆਗੂ ਗੁਰਦੀਪ ਸਿੰਘ ਦੇ ਘਰ ਖੜ੍ਹੀ ਥਾਰ ਉੱਤੇ ਗੋਲੀਆਂ ਚਲਾਉਣ ਅਤੇ ਥਾਰ ਦੀ ਭੰਨ-ਤੋੜ ਕਰਨ ਦੇ ਮਾਮਲੇ ਵਿਚ ਪੁਲੀਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਵਿਅਕਤੀ ਨੇ ਚਿੱਟੇ ਰੰਗ ਦੀ ਸਕਾਰਪੀਓ ਵਿਚ ਆ ਕੇ ਘਟਨਾ ਨੂੰ ਅੰਜਾਮ ਦਿੱਤਾ ਸੀ ਤੇ ਸਾਰੀ ਘਟਨਾ ਸੀ ਸੀ ਟੀ ਵੀ ਵਿਚ ਕੈਦ ਹੋ ਗਈ ਸੀ। ਪੁਲੀਸ ਨੇ ਕਥਿਤ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕਰਕੇ ਅਗਲੇਰੀ ਪੜਤਾਲ ਆਰੰਭ ਦਿੱਤੀ ਹੈ।
Advertisement
Advertisement
