ਮੁਸਲਿਮ ਭਾਈਚਾਰੇ ਦਾ ਵਫ਼ਦ ਵਿਧਾਇਕ ਨੂੰ ਮਿਲਿਆ
ਚਰਨਜੀਤ ਸਿੰਘ ਨੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
Advertisement
ਮੁਸਲਿਮ ਭਾਈਚਾਰੇ ਦਾ ਇੱਕ ਵਫ਼ਦ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲਿਆ ਅਤੇ ਆਪਣੀਆਂ ਸਮੱਸਿਆਵਾਂ ਅਤੇ ਲੋੜਾਂ ਸਬੰਧੀ ਜਾਣੂ ਕਰਵਾਇਆ। ਵਿਧਾਇਕ ਦੇ ਓਐੱਸਡੀ ਜਗਤਾਰ ਸਿੰਘ ਘੜੂੰਆਂ ਅਤੇ ਪੀਏ ਸ੍ਰੀ ਚੰਦ ਨੇ ਦੱਸਿਆ ਕਿ ਮੁਸਲਿਮ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਮੰਗਾ ਬਹਾਦਰ, ਜਨਰਲ ਸਕੱਤਰ ਜਗਤਾਰ ਆਸਿਫ ਅਲੀ, ਖਲੀਲ ਮੁਹੰਮਦ, ਜੁਵੈਦ ਖਾਨ ਅਤੇ ਨਜੀ ਮੁਹੰਮਦ ਨੇ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਦੱਸਿਆ ਕਿ ਕਮੇਟੀ ਹਰ ਵਰਗ ਦੇ ਲੋੜਵੰਦ ਬੱਚਿਆਂ ਨੂੰ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਮੁਫ਼ਤ ਕੋਚਿੰਗ ਦੇਣ ਲਈ ਸੈਂਟਰ ਖੋਲ੍ਹਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸੈਂਟਰ ਖੋਲ੍ਹਣ ਲਈ ਕਮੇਟੀ ਕੋਲ ਜਗ੍ਹਾ ਉਪਲਬਧ ਹੈ ਪਰ ਬੁਨਿਆਦੀ ਢਾਂਚੇ ਦੀ ਲੋੜ ਹੈ ਜਿਸ ਲਈ ਲਗਭਗ 10 ਲੱਖ ਰੁਪਏ ਖਰਚ ਦੀ ਹੋਣ ਦੀ ਸੰਭਾਵਨਾ ਹੈ। ਜਗਤਾਰ ਸਿੰਘ ਨੇ ਦੱਸਿਆ ਕਿ ਵਿਧਾਇਕ ਨੇ ਮੁਸਲਿਮ ਭਾਈਚਾਰੇ ਦੇ ਆਗੂਆਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਗੰਭੀਰਤਾ ਨਾਲ ਸੁਣੀਆਂ ਅਤੇ ਵੱਧ ਤੋਂ ਵੱਧ ਸਹਿਯੋਗ ਅਤੇ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਭੂਰਾ, ਬੀਰਦਵਿੰਦਰ ਸਿੰਘ, ਸ਼ਮਸ਼ੇਰ ਸਿੰਘ ਮੰਗੀ, ਪ੍ਰਦੀਪ ਸਿੰਘ ਅਤੇ ਇਕਬਾਲ ਮੁਹੰਮਦ ਹਾਜ਼ਰ ਸਨ।
Advertisement
Advertisement