ਨੌਜਵਾਨ ਦੀ ਭੇਤ-ਭਰੀ ਮੌਤ
ਪੱਤਰ ਪ੍ਰੇਰਕ ਪਾਤੜਾਂ, 20 ਮਾਰਚ ਇੱਥੇ ਇੱਕ ਨੌਜਵਾਨ ਦੀ ਭੇਤ-ਭਰੀ ਮੌਤ ਹੋ ਗਈ ਹੈ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਸ਼ਹਿਰੀ ਚੌਕੀ ਪਾਤੜਾਂ ਦੇ ਮੁਖੀ ਹਰਦੀਪ ਸਿੰਘ ਨੇ ਦੱਸਿਆ ਕਿ ਇੱਕ ਨੌਜਵਾਨ ਦੀ ਲਾਸ਼...
Advertisement
ਪੱਤਰ ਪ੍ਰੇਰਕ
ਪਾਤੜਾਂ, 20 ਮਾਰਚ
Advertisement
ਇੱਥੇ ਇੱਕ ਨੌਜਵਾਨ ਦੀ ਭੇਤ-ਭਰੀ ਮੌਤ ਹੋ ਗਈ ਹੈ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਸ਼ਹਿਰੀ ਚੌਕੀ ਪਾਤੜਾਂ ਦੇ ਮੁਖੀ ਹਰਦੀਪ ਸਿੰਘ ਨੇ ਦੱਸਿਆ ਕਿ ਇੱਕ ਨੌਜਵਾਨ ਦੀ ਲਾਸ਼ ਸ਼ਹਿਰ ਦੇ ਚੁਨਾਗਰਾ ਰੋਡ ’ਤੇ ਪਈ ਹੋਣ ਬਾਰੇ ਸੂਚਨਾ ਮਿਲੀ ਸੀ। ਏਐੱਸਆਈ ਕਾਲਾ ਸਿੰਘ ਨੂੰ ਪੜਤਾਲ ਲਈ ਭੇਜਿਆ ਗਿਆ ਸੀ ਤੇ ਉਨ੍ਹਾਂ ਲਾਸ਼ ਬਰਾਮਦ ਕਰ ਲਈ। ਪੁਲੀਸ ਅਨੁਸਾਰ ਮ੍ਰਿਤਕ ਦੀ ਪਛਾਣ ਸੁਖਜਿੰਦਰ ਸਿੰਘ ਉਰਫ ਕਾਲੀ ਵਾਸੀ ਮੰਗਲ ਬਸਤੀ ਪਾਤੜਾਂ ਵਜੋਂ ਹੋਈ ਹੈ। ਮੌਕੇ ’ਤੇ ਸੱਦੇ ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਹੈ ਕਿ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਬੀਤੀ ਰਾਤ ਦਵਾਈ ਖਾ ਕੇ ਘਰੋਂ ਗਿਆ ਸੀ। ਉਨ੍ਹਾਂ ਦੱਸਿਆ ਹੈ ਕਿ 174 ਦੀ ਕਾਰਵਾਈ ਅਮਲ ਵਿੱਚ ਲਿਆਉਂਦੇ ਹੋਏ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਰਿਪੋਰਟ ਆਉਣ ਮਗਰੋਂ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Advertisement
Advertisement
×

