ਗੁਰੂ ਤੇਗ ਬਹਾਦਰ ਨੂੰ ਸਮਰਪਿਤ ਨਗਰ ਕੀਰਤਨ ਦਾ ਭਰਵਾਂ ਸਵਾਗਤ
ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 13 ਜੁਲਾਈ
ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਏ ਮਹਾਨ ਨਗਰ ਕੀਰਤਨ ਦਾ ਦੂਜੇ ਦਿਨ ਹਰਿਆਣਾ ਵਿਚ ਪਹੁੰਚਣ ’ਤੇ ਵੱਖ-ਵੱਖ ਗੁਰਦਵਾਰਾ ਸਾਹਿਬਾਨ ਵਿਚ ਭਰਵਾਂ ਸਵਾਗਤ ਕੀਤਾ ਗਿਆ। ਗੁਰਦੁਆਰਾ ਸ੍ਰੀ ਨਿੰਮ ਸਾਹਿਬ ਕੈਂਥਲ ਹਰਿਆਣਾ ਵਿਖੇ ਸੰਤ ਦਲਬਾਰਾ ਸਿੰਘ ਰੋਹੀਸਰ ਸਾਹਿਬ ਫ਼ਤਹਿਗੜ੍ਹ ਸਾਹਿਬ ਵਾਲਿਆਂ ਨੇ ਸੰਗਤ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਗਰ ਕੀਰਤਨ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਕੈਥਲ ਸਥਿਤ ਗੁਰਦੁਆਰਾ ਸ੍ਰੀ ਨਿੰਮ ਸਾਹਿਬ ਵਿਖੇ ਸ਼ਿਰਕਤ ਕੀਤੀ ਅਤੇ ਰੁਮਾਲਾ ਸਾਹਿਬ ਭੇਟ ਕੀਤਾ। ਸੰਤ ਬਾਬਾ ਦਲਬਾਰਾ ਸਿੰਘ ਨੇ ਮੁੱਖ ਮੰਤਰੀ ਸ੍ਰੀ ਸੈਣੀ ਨੂੰ ਸਿਰਪਾਓ ਦੇ ਕੇ ਸਨਮਾਨਿਆ। ਇਸ ਮੌਕੇ ਸਾਬਕਾ ਡੀਆਈਜੀ ਰਣਬੀਰ ਸਿੰਘ ਖੱਟੜਾ, ਜਥੇਦਾਰ ਜਗਜੀਤ ਸਿੰਘ ਸੰਤ ਆਸ਼ਰਮ ਗੁਰਦੁਆਰਾ ਕ੍ਰਿਪਾਸਰ ਸਾਹਿਬ ਫ਼ਤਹਿਗੜ੍ਹ ਸਾਹਿਬ, ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ ਅਤੇ ਮਨਵੀਰ ਸਿੰਘ ਹਾਜ਼ਰ ਸਨ।
ਚੀਕਾ ਪਹੁੰਚਣ ’ਤੇ ਮਹਾਵੀਰ ਦਲ ਦੇ ਸਾਹਮਣੇ ਸ਼ੂਗਰਫੈਡ ਦੇ ਸਾਬਕਾ ਚੇਅਰਮੈਨ ਅਤੇ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਹਰਪਾਲ ਸਿੰਘ, ਸਾਬਕਾ ਕੌਂਸਲਰ ਸੁਖਵਿੰਦਰ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਹਰਿਆਣਾ ਦੇ ਕਨਵੀਨਰ ਗਿਆਨ ਚੰਦਜੈਨ, ਵੀਰ ਸਿੰਘ ਬਰਾੜਾ, ਹਰਿਆਣਾ ਦੇ ਪ੍ਰਧਾਨ ਗਿਆਨ ਚੰਦ, ਜੈਨਵੀਰ ਜੰਡ, ਅਨਾਜ ਮੰਡੀ ਦੇ ਪ੍ਰਧਾਨ ਕਰਮ ਚੰਦ ਗਰਗ, ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਪ੍ਰੇਮ ਪੂਨੀਆ, ਸਰਪਰਸਤ ਡਾ. ਵਿਨੋਦ ਗੁਪਤਾਂ, ਹਿੰਦੂ ਵਿਸ਼ਵ ਪ੍ਰੀਸ਼ਦ ਦੇ ਸੰਜੀਵ ਜਿੰਦਲ, ਰੋਟਰੀ ਕਲੱਬ ਦੇ ਪ੍ਰਧਾਨ ਨਰੇਸ਼ ਜੈਨ ਅਤੇ ਡਾ. ਸਤੀਸ਼ ਮਿੱਤਲ ਨੇ ਵੀ ਭਰਵਾਂ ਸਵਾਗਤ ਕੀਤਾ।