ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 10 ਅਪਰੈਲ
ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਤੇ ਗੁਰਦੁਆਰਾ ਸਾਹਿਬਵਾੜਾ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਇੱਥੋਂ ਦੇ ਗੁਰਦੁਆਰਾ ਨੌਵੀਂ ਪਾਤਿਸ਼ਾਹ ਸਾਹਿਬਵਾੜਾ ਫੇਜ਼-5 ’ਚੋਂ ਸ਼ੁਰੂ ਹੋਏ ਨਗਰ ਕੀਰਤਨ ਦਾ ਰਸਤੇ ਵਿੱਚ ਥਾਂ-ਥਾਂ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਸਥਾਨਕ ਫੇਜ਼-4 ਤੋਂ ਮਦਨਪੁਰਾ ਚੌਂਕ, ਰਾਮਗੜ੍ਹੀਆ ਭਵਨ, ਫੇਜ਼-3ਬੀ1 ਐਚਐਮ ਦੇ ਕੁਆਰਟਰ ਬਲਾਕ, ਗੁਰਦੁਆਰਾ ਸਾਚਾ ਧਨ ਸਾਹਿਬ ਤੋਂ ਫੇਜ਼-7 ਅਤੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਅਤੇ ਸੈਕਟਰ-70 ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸੈਕਟਰ-71 ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਇਲਾਕੇ ਦੀ ਸੰਗਤ ਨੇ ਨਗਰ ਕੀਰਤਨ ਦਾ ਸ਼ਾਨਦਾਰ ਤਰੀਕੇ ਨਾਲ ਸਵਾਗਤ ਕੀਤਾ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ।