DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 22 ਨੂੰ

 ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਗੁਰੂਦੁਆਰਾ ਗੁਰਸਾਗਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਤੇ ਨਗਰ ਕੀਰਤਨ ਸਜਾਇਆ ਜਾਵੇਗਾ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਤੇ ਭਾਈ ਜਗਜੀਤ ਸਿੰਘ ਛੜਬੜ...

  • fb
  • twitter
  • whatsapp
  • whatsapp
featured-img featured-img
ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ। ਫੋਟੋ : ਬੱਬੀ
Advertisement

 ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਗੁਰੂਦੁਆਰਾ ਗੁਰਸਾਗਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਤੇ ਨਗਰ ਕੀਰਤਨ ਸਜਾਇਆ ਜਾਵੇਗਾ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਤੇ ਭਾਈ ਜਗਜੀਤ ਸਿੰਘ ਛੜਬੜ ਨੇ ਦੱਸਿਆ ਕਿ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 22 ਨਵੰਬਰ ਨੂੰ ਆਰੰਭ ਹੋਵੇਗਾ ਤੇ 17 ਨਵੰਬਰ ਤੋਂ 19 ਨਵੰਬਰ ਤੱਕ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਕੀਰਤਨ ਸਮਾਗਮ ਹੋਣਗੇ। ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ, ਚੰਡੀਗੜ੍ਹ ਅਤੇ ਹੋਰਨਾਂ ਇਤਿਹਾਸਕ ਸਥਾਨਾਂ ਤੋਂ ਹੁੰਦਾ ਹੋਇਆ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਰਕਾਬ ਗੰਜ ਵਿਖੇ ਸਮਾਪਤ ਹੋਵੇਗਾ। ਸਮਾਪਤੀ ਵੇਲੇ 27 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਰਾਤ ਦੇ ਦੀਵਾਨ ਸਜਾਏ ਜਾਣਗੇ। ਸਮਗਾਮਾਂ ਵਿੱਚ ਕਰਤਾਰ ਆਸਰਾ ਟਰੱਸਟ ਵੱਲੋਂ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਬਾਬਾ ਬਲਕਾਰ ਸਿੰਘ, ਐਡਵੋਕੇਟ ਤਰਲੋਕ ਸਿੰਘ, ਸੁਖਚੈਨ ਸਿੰਘ, ਹਰਭਿੰਦਰ ਸਿੰਘ, ਰਣਜੀਤ ਸਿੰਘ, ਪ੍ਰਦੀਪ ਸਿੰਘ, ਪਰਮਿੰਦਰ ਸਿੰਘ ਅਤੇ ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ l

Advertisement
Advertisement
×