ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 22 ਨੂੰ
ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਗੁਰੂਦੁਆਰਾ ਗੁਰਸਾਗਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਤੇ ਨਗਰ ਕੀਰਤਨ ਸਜਾਇਆ ਜਾਵੇਗਾ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਤੇ ਭਾਈ ਜਗਜੀਤ ਸਿੰਘ ਛੜਬੜ ਨੇ ਦੱਸਿਆ ਕਿ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 22 ਨਵੰਬਰ ਨੂੰ ਆਰੰਭ ਹੋਵੇਗਾ ਤੇ 17 ਨਵੰਬਰ ਤੋਂ 19 ਨਵੰਬਰ ਤੱਕ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਕੀਰਤਨ ਸਮਾਗਮ ਹੋਣਗੇ। ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ, ਚੰਡੀਗੜ੍ਹ ਅਤੇ ਹੋਰਨਾਂ ਇਤਿਹਾਸਕ ਸਥਾਨਾਂ ਤੋਂ ਹੁੰਦਾ ਹੋਇਆ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਰਕਾਬ ਗੰਜ ਵਿਖੇ ਸਮਾਪਤ ਹੋਵੇਗਾ। ਸਮਾਪਤੀ ਵੇਲੇ 27 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਰਾਤ ਦੇ ਦੀਵਾਨ ਸਜਾਏ ਜਾਣਗੇ। ਸਮਗਾਮਾਂ ਵਿੱਚ ਕਰਤਾਰ ਆਸਰਾ ਟਰੱਸਟ ਵੱਲੋਂ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਬਾਬਾ ਬਲਕਾਰ ਸਿੰਘ, ਐਡਵੋਕੇਟ ਤਰਲੋਕ ਸਿੰਘ, ਸੁਖਚੈਨ ਸਿੰਘ, ਹਰਭਿੰਦਰ ਸਿੰਘ, ਰਣਜੀਤ ਸਿੰਘ, ਪ੍ਰਦੀਪ ਸਿੰਘ, ਪਰਮਿੰਦਰ ਸਿੰਘ ਅਤੇ ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ l
