ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 4 ਨੂੰ
ਇਥੋਂ ਦੇ ਸੈਕਟਰ-8 ਵਿਖੇ ਸਥਿਤ ਗੁਰਦੁਆਰਾ ਸਾਹਿਬ ਤੋਂ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 4 ਅਕਤੂਬਰ ਨੂੰ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਸੈਕਟਰ-8 ਸੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਸਵੇਰੇ 12 ਵਜੇ ਸ਼ੁਰੂ ਹੋਵੇਗਾ ਅਤੇ...
Advertisement
ਇਥੋਂ ਦੇ ਸੈਕਟਰ-8 ਵਿਖੇ ਸਥਿਤ ਗੁਰਦੁਆਰਾ ਸਾਹਿਬ ਤੋਂ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 4 ਅਕਤੂਬਰ ਨੂੰ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਸੈਕਟਰ-8 ਸੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਸਵੇਰੇ 12 ਵਜੇ ਸ਼ੁਰੂ ਹੋਵੇਗਾ ਅਤੇ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿੱਚੋਂ ਹੁੰਦਾ ਹੋਇਆ ਸੈਕਟਰ-22 ਸਥਿਤ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਹਿਲ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਪਰਿਵਾਰ ਸਮੇਤ ਇਸ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਬਖ਼ਸ਼ਿਸ਼ਾਂ ਦਾ ਲਾਹਾ ਲੈਣ।
Advertisement
Advertisement
×