ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਜ਼ੀਰਕਪੁਰ: ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਅੱਜ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਸ਼ਹਿਰ ਵਾਸੀਆਂ ਨੇ...
Advertisement
ਜ਼ੀਰਕਪੁਰ: ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਅੱਜ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਸ਼ਹਿਰ ਵਾਸੀਆਂ ਨੇ ਰਾਹ ਵਿੱਚ ਥਾਂ ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਲੰਗਰ ਲਾਏ ਗਏ। ਨਗਰ ਕੀਰਤਨ ਸਵੇਰ ਦਸ ਵਜੇ ਗੁਰਦੁਆਰੇ ਤੋਂ ਸ਼ੁਰੂ ਹੋ ਕੇ ਨਿਊ ਡਿਫੈਂਸ ਕਲੋਨੀ, ਨਿਊ ਏਜੰਲ ਆਈਟੀਆਈ, ਗੁਰਦੁਆਰਾ ਸਿੰਘ ਸਭਾ ਪਟਿਆਲਾ ਰੋਡ, ਅਕਾਲੀ ਕੌਰ ਸਿੰਘ ਕਲੋਨੀ, ਪਾਲਮ ਐਨਕਲੇਵ, ਜਰਨੈਲ ਐਨਕਲੇਵ, ਭਬਾਤ ਰੋਡ, ਦੇਵ ਕੰਪਲੈਕਸ ਮਾਰਕੀਟ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਚਰਨ ਕੰਵਲ ਸਾਹਿਬ ਵਿੱਚ ਸਮਾਪਤ ਹੋਇਆ। ਇਸ ਦੌਰਾਨ ਫੌਜੀ ਬੈਂਡ ਅਤੇ ਗੱਤਕਾ ਪਾਰਟੀ ਨੇ ਮਨਮੋਹਕ ਦ੍ਰਿਸ਼ ਪੇਸ਼ ਕੀਤੇ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×