ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰਦੁਆਰਾ ਸੀਸਗੰਜ ਸਾਹਿਬ ਪੁੱਜਿਆ ਨਗਰ ਕੀਰਤਨ

ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ
ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਹੋਰ।
Advertisement

ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਤੀ ਮਰਦਾਨ ਸੰਪਰਦਾ ਦੇ ਨਿਰਮਲ ਭੇਖ ਵੱਲੋਂ ਗੁਰਦੁਆਰਾ ਬਾਬਾ ਦਲੀਪ ਸਿੰਘ ਡੂਮੇਲੀ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸਮਾਪਤ ਹੋ ਗਿਆ।

ਨਗਰ ਕੀਰਤਨ ਦੇ ਪ੍ਰਬੰਧਕ ਸੰਤ ਜੋਗਿੰਦਰ ਸਿੰਘ ਡੁਮੇਲੀ ਅਤੇ ਬਾਬਾ ਮਹਾਂਵੀਰ ਸਿੰਘ ਤਾਜੇਵਾਲ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਗੁਰਦੁਆਰਾ ਨਿਰਮਲ ਭੇਖ ਵਲੋਂ ਗੁਰਦੁਆਰਾ ਬਾਬਾ ਦਲੀਪ ਸਿੰਘ ਡੂਮੇਲੀ ਤੋਂ ਇਹ ਨਗਰ ਕੀਰਤਨ ਸ਼ੁਰੂ ਹੋ ਕੇ ਗੜ੍ਹਸ਼ੰਕਰ ਤੋਂ ਹੁੰਦਾ ਹੋਇਆ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸਮਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਨਗਰ ਕੀਰਤਨ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਸੀ ਅਤੇ ਇਹ ਨਗਰ ਕੀਰਤਨ 6 ਕਿਲੋਮੀਟਰ ਦੀ ਲੰਬਾਈ ਵਿੱਚ ਫੈਲਿਆ ਹੋਇਆ ਸੀ। ਇਸ ਤੋਂ ਪਹਿਲਾਂ ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਤਖਤ ਸ੍ਰੀ ਕੇਗਸੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨਿਰਮਲ ਭੇਖ ਵਲੋਂ ਗੁਰਮਤਿ ਦੇ ਪ੍ਰਸਾਰ ਤੇ ਪ੍ਰਚਾਰ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਅਮਰਜੀਤ ਸਿੰਘ ਹਰਖੋਵਾਲ, ਸੰਤ ਭਾਗ ਸਿੰਘ ਬੰਗਿਆਂ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਸੰਤ ਬਲਵੀਰ ਸਿੰਘ ਟਿੱਬਾ ਸਾਹਿਬ, ਸੰਤ ਬਿਕਰਮਜੀਤ ਸਿੰਘ ਨੰਗਲ, ਮਹੰਤ ਰੇਸ਼ਮ ਸਿੰਘ, ਬਾਬਾ ਸੰਤੋਖ ਸਿੰਘ ਪਾਲਦੀ ਵਾਲੇ, ਸੰਤ ਅਮਰੀਕ ਸਿੰਘ ਮੰਨਣਹਾੜ, ਹਾਕਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Advertisement

Advertisement
Show comments